ਸਥਾਨਕ ਖਬਰ

ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਖੇੜਾ ਰੋਡ ਵਿਖੇ 168ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਆਯੋਜਿਤ

* ਸੀਨੀਅਰ ਸਿਟੀਜਨ ਬਲਦੇਵ ਸ਼ਰਮਾ ਨੇ ਕਰਵਾਈ ਆਰੰਭਤਾ

ਫਗਵਾੜਾ 8 ਨਵੰਬਰ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)          ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ ਦੇ ਯਤਨਾਂ ਸਦਕਾ ਸ. ਅਜੀਤ ਸਿੰਘ ਢਿੱਲੋਂ ਦੀ 16ਵੀਂ ਬਰਸੀ ਮੌਕੇ 168ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਕਰਵਾਇਆ ਗਿਆ। ਸਵ. ਢਿੱਲੋਂ ਦੀ ਯਾਦ ‘ਚ ਦੋ ਮਿਨਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਦੇਣ ਉਪਰੰਤ ਮੁੱਖ ਮਹਿਮਾਨ ਵਜੋਂ ਪਹੁੰਚੇ ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਖੇੜਾ ਰੋਡ ਫਗਵਾੜਾ ਦੇ ਸਰਪ੍ਰਸਤ ਬਲਦੇਵ ਸ਼ਰਮਾ ਨੇ 16 ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਰਾਸ਼ਨ ਦੀ ਵੰਡ ਕੀਤੀ ਅਤੇ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਅਤੇ ਜਨਰਲ ਸਕੱਤਰ ਸੁਰਿੰਦਰ ਪਾਲ ਨੇ ਪਤਵੰਤਿਆਂ ਨੂੰ ਜੀ ਆਇਆਂ ਆਖਿਆ। ਸਮਾਗਮ ਦੇ ਪ੍ਰਬੰਧਕ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਹ ਸੇਵਾ ਪਿਛਲੇ ਕਰੀਬ 16 ਸਾਲਾਂ ਤੋਂ ਨਿਰੰਤਰ ਜਾਰੀ ਹੈ। ਜਿਸ ਵਿੱਚ ਸਵ. ਅਜੀਤ ਸਿੰਘ ਢਿੱਲੋਂ ਦੇ ਪਰਿਵਾਰ ਦਾ ਵੱਡਮੁੱਲਾ ਯੋਗਦਾਨ ਮਿਲਦਾ ਹੈ। ਜੋ ਆਪਣੇ ਜੀਵਨ ਕਾਲ ਦੌਰਾਨ ਸਮਾਜ ਸੇਵਾ ਨੂੰ ਸਮਰਪਿਤ ਰਹੇ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਪ੍ਰੇਮ ਨਗਰ ਮੁਹੱਲੇ ਦੇ ਵਿਕਾਸ ਵਿਚ ਵੀ ਉਹਨਾਂ ਨੇ ਹਮੇਸ਼ਾ ਵੱਧ-ਚੜ੍ਹ ਕੇ ਯਤਨ ਕੀਤੇ। ਇਸ ਮੌਕੇ ਬਿ੍ਰਜ ਮੋਹਨ ਪੁਰੀ, ਰਾਮ ਲੁਭਾਇਆ, ਬਿ੍ਰਜ ਭੂਸ਼ਣ, ਮੋਹਨ ਲਾਲ ਤਨੇਜਾ, ਰਮਨ ਨਹਿਰਾ, ਹਰੀਸ਼ ਮਲਹੋਤਰਾ, ਰਮੇਸ਼ ਬਹਿਲ, ਗੁਰਜੀਤ ਸਿੰਘ ਘਟਾਉੜਾ, ਐਸ.ਸੀ. ਚਾਵਲਾ ਆਦਿ ਹਾਜਰ ਸਨ।
ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Back to top button