ਫਗਵਾੜਾ 3 ਨਵੰਬਰ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ )

ਕੇਂਦਰ ਦੀ ਭਾਜਪਾ ਅਤੇ ਆਰਐੱਸਐੱਸ ਵੱਲੋਂ ਇਕ ਹੋਰ ਤਾਨਾਸ਼ਾਹੀ ਕਦਮ ਚੁੱਕਦੇ ਹੋਏ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰ ਦਿੱਤਾ ਗਿਆ ਹੈ।ਬਸਪਾ ਆਗੂ ਪ੍ਰਵੀਨ ਬੰਗਾ ਵੱਲੋਂ ਇਸ ਗੈਰ ਲੋਕਤੰਤਰਿਕ ਫੈਸਲੇ ਦੀ ਤਿੱਖੀ ਨਿੰਦਾ ਕੀਤੀ ਗਈ ਹੈ। ਪਾਰਟੀ ਨੇ ਕਿਹਾ ਹੈ ਕਿ ਇਹ ਯੂਨੀਵਰਸਿਟੀ ਦੀ ਲੋਕਤੰਤਰਿਕ ਪ੍ਰੰਪਰਾ ਅਤੇ ਖੁਦਮੁਖਤਿਆਰਤਾ ਉੱਤੇ ਸਿੱਧਾ ਹਮਲਾ ਹੈ।
ਅਮਿਤ ਬੰਗਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਹੋਣ ਦੇ ਨਾਤੇ, ਇਹ ਫੈਸਲਾ ਬਹੁਤ ਹੀ ਚਿੰਤਾਜਨਕ ਹੈ। ਸੈਨੇਟ ਅਤੇ ਸਿੰਡੀਕੇਟ ਦਾ ਭੰਗ ਕੀਤਾ ਜਾਣਾ ਲੋਕਤੰਤਰ ਦੀ ਆਤਮਾ ਦੇ ਖਿਲਾਫ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਅੱਜ ਸੈਨੇਟ ਅਤੇ ਸਿੰਡੀਕੇਟ ਨੂੰ ਖਤਮ ਕੀਤਾ ਗਿਆ ਹੈ, ਕੱਲ੍ਹ ਨੂੰ ਇਹੀ ਰਵੱਈਆ ਅਪਣਾ ਕੇ ਯੂਨੀਵਰਸਿਟੀ ਦੀਆਂ ਸਟੂਡੈਂਟ ਕੌਂਸਲ ਚੋਣਾਂ ਨੂੰ ਵੀ ਰੋਕਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ, ਜਿਸ ਨਾਲ ਯੂਥ ਨੂੰ ਰਾਜਨੀਤੀ ਤੋਂ ਦੂਰ ਰੱਖਿਆ ਜਾਵੇਗਾ।
ਬਸਪਾ ਜ਼ੋਰ ਦੇ ਕੇ ਮੰਗ ਕਰਦੀ ਹੈ ਕਿ ਭਾਜਪਾ ਅਤੇ ਆਰਐੱਸਐੱਸ ਆਪਣਾ ਇਹ ਗੈਰ ਲੋਕਤੰਤਰਿਕ ਫੈਸਲਾ ਤੁਰੰਤ ਵਾਪਸ ਲੈਣ ਅਤੇ ਪੰਜਾਬ ਯੂਨੀਵਰਸਿਟੀ ਦੀ ਖੁਦਮੁਖਤਿਆਰਤਾ ਅਤੇ ਲੋਕਤੰਤਰਿਕ ਢਾਂਚੇ ਦੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ।
ਤਸਵੀਰ ਸਮੇਤ