ਸਥਾਨਕ ਖਬਰ

ਮਾਫੀਆ ਅਤੇ ਗੁੰਡੇ ਅਨਸਰਾਂ ਨੂੰ ਰੋਕਣ ‘ਚ ਪੰਜਾਬ ਸਰਕਾਰ ਨਾਕਾਮ : ਕਮਲ ਸਰੋਜ

* ਕਿਹਾ: ਸ਼ਿਵ ਸੈਨਾ ਆਗੂ ਰਮੇਸ਼ ਨਈਅਰ ਨੂੰ ਇਨਸਾਫ਼ ਨਾ ਮਿਲਿਆ ਤਾਂ ਕਰਾਂਗੇ ਸੰਘਰਸ਼

ਫਗਵਾੜਾ 4 ਨਵੰਬਰ (  ਸੁਸ਼ੀਲ ਸ਼ਰਮਾ /ਨਵੋਦਿਤ ਸ਼ਰਮਾ)        ਸ਼ਿਵ ਸੈਨਾ ਯੂ.ਬੀ.ਟੀ. ਬਟਾਲਾ ਦੇ ਜ਼ਿਲ੍ਹਾ ਉਪ ਪ੍ਰਧਾਨ ਰਮੇਸ਼ ਨਈਅਰ ’ਤੇ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਕੀਤੇ ਗਏ ਹਮਲੇ ਅਤੇ ਜ਼ਖਮੀ ਕਰਨ ਦੀ ਸਖ਼ਤ ਨਖੇਦੀ ਕਰਦੇ ਹੋਏ ਸ਼ਿਵ ਸੈਨਾ ਦੇ ਸੂਬਾ ਪ੍ਰੈਸ ਸਕੱਤਰ ਕਮਲ ਸਰੋਜ ਨੇ ਦੋਸ਼ੀਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਸ਼ਿਵ ਸੈਨਾ ਦੇ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਅਤੇ ਯੁਵਾ ਸੈਨਾ ਪੰਜਾਬ ਦੇ ਪ੍ਰਧਾਨ ਸੰਜੀਵ ਭਾਸਕਰ ਨਾਲ ਬਟਾਲਾ ਤੋਂ ਵਾਪਸ ਪਰਤੇ ਪ੍ਰੈਸ ਸਕੱਤਰ ਕਮਲ ਸਰੋਜ ਨੇ ਦੱਸਿਆ ਕਿ ਰਮੇਸ਼ ਨਈਅਰ ’ਤੇ ਡਰੱਗ ਮਾਫੀਆ ਨਾਲ ਜੁੜੇ ਵਿਅਕਤੀਆਂ ਵਲੋਂ ਹਮਲਾ ਕੀਤਾ ਗਿਆ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਮਾਫੀਆ ਨੂੰ ਕਾਬੂ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ, ਜਿਸ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੋ ਚੁੱਕੀ ਹੈ। ਸੂਬੇ ‘ਚ ਜੱਥੇਬੰਦੀਆਂ ਦੇ ਆਗੂ ਅਤੇ ਆਮ ਲੋਕ ਸੁਰੱਖਿਅਤ ਮਹਿਸੂਸ ਨਹੀਂ ਕਰਦੇ ਹਨ। ਪੰਜਾਬ ਇਸ ਸਮੇਂ ਰੱਬ ਦੀ ਰਹਿਮਤ ’ਤੇ ਚੱਲ ਰਿਹਾ ਹੈ। ਸਮਾਜ ਵਿਰੋਧੀ ਅਨਸਰਾਂ ਨੂੰ ਪੁਲਿਸ ਜਾਂ ਸਰਕਾਰ ਦਾ ਕੋਈ ਡਰ ਨਹੀਂ ਹੈ, ਅਤੇ ਗੁੰਡਾਗਰਦੀ ਫੈਲੀ ਹੋਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਬਟਾਲਾ ਪੁਲਿਸ ਨੇ ਹਮਲਾਵਰਾਂ ਨੂੰ ਸ਼ਹਿ ਦੇਣ ਵਾਲੇ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਅਤੇ ਸ਼ਿਵ ਸੈਨਾ ਆਗੂ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਸ਼ਿਵ ਸੈਨਾ ਯੂ.ਬੀ.ਟੀ. ਇੱਕ ਵੱਡਾ ਰਾਜ ਪੱਧਰੀ ਅੰਦੋਲਨ ਕਰਨ ਲਈ ਮਜਬੂਰ ਹੋਵੇਗੀ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਤਸਵੀਰ : ਬਟਾਲਾ ‘ਚ ਜੇਰੇ ਇਲਾਜ ਸ਼ਿਵ ਸੈਨਾ ਆਗੂ ਦਾ ਹਾਲ-ਚਾਲ ਪੁੱਛਦੇ ਹੋਏ ਕਮਲ ਸਰੋਜ ਦੇ ਨਾਲ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ, ਯੁਵਾ ਸੈਨਾ ਪ੍ਰਧਾਨ ਸੰਜੀਵ ਭਾਸਕਰ ਅਤੇ ਹੋਰ।

Related Articles

Leave a Reply

Your email address will not be published. Required fields are marked *

Back to top button