ਸਥਾਨਕ ਖਬਰ

ਲਾਇਨ ਤਜਿੰਦਰ ਬਾਵਾ ਦੀ ਅਗਵਾਈ ਹੇਠ ਕੀਤੀ 45 ਲੋੜਵੰਦ ਔਰਤਾਂ ਨੂੰ ਮਹੀਨਾਵਾਰ ਰਾਸ਼ਨ ਤੇ ਪੈਨਸ਼ਨ ਦੀ ਵੰਡ

* ਐਨ.ਆਰ.ਆਈ. ਕੁਲਵਿੰਦਰ ਸਿੰਘ ਨੇ ਕਰਵਾਈ ਆਰਭੰਤਾ * ਡਿਸਟ੍ਰਿਕਟ ਗਵਰਨਰ ਲਾਇਨ ਵੀ.ਐਮ. ਗੋਇਲ ਵੀ ਰਹੇ ਮੌਜੂਦ

ਫਗਵਾੜਾ 29 ਜਨਵਰੀ(ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)                                    ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਵਲੋਂ ਮਹੀਨਾਵਾਰ ਰਾਸ਼ਨ ਅਤੇ ਪੈਨਸ਼ਨ ਵੰਡ ਸਮਾਗਮ ਕਲੱਬ ਦੇ ਚਾਰਟਰ ਪ੍ਰਧਾਨ ਲਾਇਨ ਤੇਜਿੰਦਰ ਬਾਵਾ ਐਮ.ਜੇ.ਐਫ. ਦੀ ਅਗਵਾਈ ਹੇਠ ਚਿਰਾਗ਼ ਐਸੋਸੀਏਟਸ ਸੁਭਾਸ਼ ਨਗਰ ਫਗਵਾੜਾ ਵਿਖੇ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਮੁੱਖ ਮਹਿਮਾਨ ਵਜੋਂ ਪਹੁੰਚੇ ਐਨ.ਆਰ.ਆਈ. ਕੁਲਵਿੰਦਰ ਸਿੰਘ ਹਾਲੈਂਡ ਨੇ ਕੀਤੀ। ਜਦਕਿ ਗੈਸਟ ਆਫ ਆਨਰ ਵਜੋਂ ਲਾਇਨਜ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਗਵਰਨਰ ਲਾਇਨ ਵੀ.ਐਮ. ਗੋਇਲ ਅਤੇ ਇੰਟਰਨੈਸ਼ਨਲ ਮਲਟੀਪਲ ਵਾਈਸ ਚੇਅਰਮੈਨ ਲਾਇਨ ਰਸ਼ਪਾਲ ਸਿੰਘ ਬੱਚਾਜੀਵੀ ਨੇ ਹਾਜਰੀ ਲਗਵਾਈ। ਡਿਸਟਿ੍ਰਕਟ ਚੇਅਰਮੈਨ ਲਾਇਨ ਆਸ਼ੂ ਮਾਰਕੰਡਾ ਅਤੇ ਡਿਸਟ੍ਰਿਕਟ ਚੇਅਰਮੈਨ ਸੁਨੀਲ ਢੀਂਗਰਾ ਵੀ ਉਚੇਰੇ ਤੌਰ ਤੇ ਮੌਜੂਦ ਰਹੇ। ਮੁੱਖ ਮਹਿਮਾਨ ਕੁਲਵਿੰਦਰ ਸਿੰਘ ਹਾਲੈਂਡ ਨੇ 45 ਲੋੜਵੰਦ ਔਰਤਾਂ ਨੂੰ ਪੈਨਸ਼ਨ ਅਤੇ ਰਾਸ਼ਨ ਦੇ ਨਾਲ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਗਰਮ ਕੰਬਲ ਭੇਂਟ ਕਰਨ ਦੀ ਆਰੰਭਤਾ ਕਰਵਾਈ। ਉਪਰੰਤ ਉਹਨਾਂ ਨੇ ਕਿਹਾ ਕਿ ਕਲੱਬ ਵਲੋਂ ਇਹ ਬਹੁਤ ਹੀ ਨੇਕ ਉਪਰਾਲਾ ਕੀਤਾ ਜਾ ਰਿਹਾ ਹੈ। ਡਿਸਟ੍ਰਿਕਟ ਗਵਰਨਰ ਲਾਇਨ ਵੀ.ਐਮ. ਗੋਇਲ ਅਤੇ ਮਲਟੀਪਲ ਵਾਈਸ ਚੇਅਰਮੈਨ ਲਾਇਨ ਬੱਚਾਜੀਵੀ  ਨੇ ਕਿਹਾ ਕਿ ਲਾਇਨਜ ਕਲੱਬਾਂ ਦਾ ਮੁੱਖ ਟੀਚਾ ਹੀ ਲੋੜਵੰਦਾਂ ਦੀ ਵੱਧ ਤੋਂ ਵੱਧ ਮੱਦਦ ਕਰਨਾ ਹੈ ਅਤੇ ਬੜੀ ਖੁਸ਼ੀ ਦੀ ਗੱਲ ਹੈ ਕਿ ਲਾਇਨਜ ਕਲੱਬ ਫਗਵਾੜਾ ਸਮਾਰਟ ਸਿਟੀ ਵਲੋਂ ਲਾਇਨਜ ਇੰਟਰਨੈਸ਼ਨਲ ਦੀ ਰਵਾਇਤ ਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਇਆ ਜਾ ਰਿਹਾ ਹੈ। ਡਿਸਟਿ੍ਰਕਟ ਚੇਅਰਮੈਨ ਲਾਇਨ ਆਸ਼ੂ ਮਾਰਕੰਡਾ ਅਤੇ ਡਿਸਟ੍ਰਿਕਟ ਚੇਅਰਮੈਨ ਲਾਇਨ ਸੁਨੀਲ ਢੀਂਗਰਾ ਨੇ ਵੀ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲਾਇਨ ਤੇਜਿੰਦਰ ਬਾਵਾ ਪਹਿਲਾਂ ਵੀ ਲਾਇਨਜ ਕਲੱਬ ਦੇ ਸਰਗਰਮ ਮੈਂਬਰ ਅਤੇ ਅਹੁਦੇਦਾਰ ਰਹੇ ਹਨ। ਉਹਨਾਂ ਨੇ ਭਰੋਸਾ ਜਤਾਇਆ ਕਿ ਲਾਇਨਜ ਕਲੱਬ ਫਗਵਾੜਾ ਸਮਾਰਟ ਸਿਟੀ ਇਸੇ ਤਨਦੇਹੀ ਦੇ ਨਾਲ ਲੋਕ ਭਲਾਈ ਦੇ ਕਾਰਜ ਕਰਦੀ ਰਹੇਗੀ। ਕਲੱਬ ਵਲੋਂ ਮੁੱਖ ਮਹਿਮਾਨ ਅਤੇ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਤ ਵੀ ਕੀਤਾ ਗਿਆ। ਸਟੇਜ ਦੀ ਸੇਵਾ ਲਾਇਨ ਸੁਸ਼ੀਲ ਸ਼ਰਮਾ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਲਾਇਨ ਅਰੁਣ ਗੋਇਲ ਬਟਾਲਾ, ਕਲੱਬ ਸਕੱਤਰ ਲਾਇਨ ਸੰਤੋਖ ਰਾਜ ਸ਼ੋਕੀ ਟੂਰਾ, ਖਜ਼ਾਨਚੀ ਲਾਇਨ ਗੁਲਸ਼ਨ ਸ਼ਰਮਾ ਲੱਕੀ ਅਤੇ ਪੀ.ਆਰ.ਓ. ਲਾਇਨ ਵਿਜੇ ਅਰੋੜਾ ਤੋਂ ਇਲਾਵਾ ਮਿੰਚੂ ਕਸ਼ਿਅਪ, ਈਸ਼ ਪਰਿੰਜਾ, ਹਨੀ ਗੁਲਾਟੀ, ਪਵਨ ਚਾਵਲਾ ਆਦਿ ਹਾਜਰ ਸਨ।
ਤਸਵੀਰ – ਲਾਇਨਜ ਕਲੱਬ ਫਗਵਾੜਾ ਸਮਾਰਟ ਸਿਟੀ ਵਲੋਂ ਕਰਵਾਏ ਸਮਾਗਮ ਦੌਰਾਨ ਲੋੜਵੰਦ ਔਰਤ ਨੂੰ ਪੈਨਸ਼ਨ ਤੇ ਰਾਸ਼ਨ ਵੰਡਦੇ ਹੋਏ ਚਾਰਟਰ ਪ੍ਰਧਾਨ ਤੇਜਿੰਦਰ ਬਾਵਾ, ਕੁਲਵਿੰਦਰ ਸਿੰਘ ਹਾਲੈਂਡ, ਡਿਸਟ੍ਰਿਕ ਗਵਰਨਰ ਲਾਇਨ ਵੀ.ਐਮ. ਗੋਇਲ, ਮਲਟੀਪਲ ਵਾਈਸ ਚੇਅਰਮੈਨ ਲਾਇਨ ਰਸ਼ਪਾਲ ਸਿੰਘ ਬੱਚਾਜੀਵੀ, ਡਿਸਟ੍ਰਿਕਟ ਚੇਅਰਮੈਨ ਲਾਇਨ ਆਸ਼ੂ ਮਾਰਕੰਡਾ ਤੇ ਲਾਇਨ ਸੁਨੀਲ ਢੀਂਗਰਾ ਆਦਿ।

Related Articles

Leave a Reply

Your email address will not be published. Required fields are marked *

Back to top button