ਸਥਾਨਕ ਖਬਰ
ਫਗਵਾੜਾ ਪੱਤਰਕਾਰ ਸੰਗਠਨ ਵੱਲੋਂ ਪੱਤਰਕਾਰਾਂ ਖ਼ਿਲਾਫ਼ ਦਰਜ ਪਰਚਿਆਂ ਦੀ ਸਖ਼ਤ ਨਖੇਦੀ
ਪਰਚੇ ਤੁਰੰਤ ਰੱਦ ਕਰ ਦੋਸ਼ੀ ਅਧਿਕਾਰੀਆਂ ਖਿਲਾਫ ਬਣਦੀ ਕਾਰਵਾਈ ਦੀ ਕੀਤੀ ਮੰਗ
ਫਗਵਾੜਾ 3 ਜਨਵਰੀ (Sushil Sharma /NavoditSharma ) ਫਗਵਾੜਾ ਪੱਤਰਕਾਰ ਸੰਗਠਨ ਨੇ ਲੁਧਿਆਣਾ ਵਿੱਚ ਪੱਤਰਕਾਰਾਂ ਖ਼ਿਲਾਫ਼ ਪੁਲਿਸ ਵੱਲੋਂ ਦਰਜ ਕੀਤੀ ਗਈ ਐਫ਼.ਆਈ.ਆਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ
ਸੰਗਠਨ ਦੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਜਾਰੀ ਬਿਆਨ ਵਿੱਚ ਕਿਹਾ ਕਿ ਪੱਤਰਕਾਰਾਂ ਖ਼ਿਲਾਫ਼ ਇਸ ਤਰ੍ਹਾਂ ਦੀ ਕਾਰਵਾਈ ਪ੍ਰੈੱਸ ਦੀ ਆਜ਼ਾਦੀ ‘ਤੇ ਸਿੱਧਾ ਹਮਲਾ ਹੈ, ਜਿਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਫਗਵਾੜਾ ਪੱਤਰਕਾਰ ਸੰਗਠਨ ਦੇ ਪ੍ਰਧਾਨ ਡਾ ਰਮਨ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਮੋਹਿਤ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਨੂਰ, ਜਰਨਲ ਸਕੱਤਰ ਸੁਸ਼ੀਲ ਸ਼ਰਮਾ, ਸਕੱਤਰ ਕਮਲਦੀਪ ਸਿੰਘ, ਖਜਾਨਚੀ ਜੀਵਨ ਸੰਘਾ, ਪ੍ਰਚਾਰ ਸੱਕਤਰ ਪ੍ਰਵੀਨ ਕਨੋਜੀਆ ਨੇ ਕਿਹਾ ਕਿ ਪੱਤਰਕਾਰ ਸਮਾਜ ਅਤੇ ਲੋਕਤੰਤਰ ਦੇ ਚੌਥੇ ਥੰਮ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਨ ਅਤੇ ਸੱਚ ਨੂੰ ਸਾਹਮਣੇ ਲਿਆਉਣਾ ਉਨ੍ਹਾਂ ਦਾ ਮੂਲ ਅਧਿਕਾਰ ਹੈ ਪੱਤਰਕਾਰਾਂ ਨੂੰ ਡਰਾਉਣ ਅਤੇ ਚੁੱਪ ਕਰਵਾਉਣ ਲਈ ਪਰਚੇ ਦਰਜ ਕਰਨਾ ਬਹੁਤ ਹੀ ਨਿੰਦਨਯੋਗ ਹੈ ਸੰਗਠਨ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੱਤਰਕਾਰਾਂ ਖ਼ਿਲਾਫ਼ ਦਰਜ ਕੀਤੇ ਗਏ ਪਰਚੇ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
