ਸਥਾਨਕ ਖਬਰ
ਲਾਇਨਜ ਕਲੱਬ ਫਗਵਾੜਾ ਵਿਸ਼ਵਾਸ ਨੇ 23 ਲੋੜਵੰਦਾਂ ਦੀਆਂ ਅੱਖਾਂ ਦੇ ਫਰੀ ਆਪ੍ਰੇਸ਼ਨ ਕਰਵਾ ਕੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਪਿੰਡ ਖੇੜਾ ਵਿਖੇ ਲਗਾਇਆ ਸਵ. ਪਿਆਰਾ ਰਾਮ ਖੁੱਤਣ ਦੀ ਯਾਦ ਨੂੰ ਸਮਰਪਿਤ ਕੈਂਪ
ਫਗਵਾੜਾ 24 ਮਾਰਚ (ਸੁਸ਼ੀਲ ਸ਼ਰਮਾ /ਨਵੋਦਿਤ ਸ਼ਰਮਾ )
ਲਾਇਨਜ ਕਲੱਬ ਫਗਵਾੜਾ ਵਿਸ਼ਵਾਸ ਵਲੋਂ ਕਲੱਬ ਪ੍ਰਧਾਨ ਲਾਇਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਅਤੇ ਪ੍ਰੋਜੈਕਟ ਚੇਅਰਮੈਨ ਲਾਇਨ ਚਮਨ ਲਾਲ ਦੀ ਯੋਗ ਅਗਵਾਈ ਹੇਠ ਸਵ. ਪਿਆਰਾ ਰਾਮ ਖੁੱਤਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਅਤੇ ਜਨਰਲ ਬਿਮਾਰੀਆਂ ਦਾ ਫਰੀ ਚੈਕਅੱਪ ਤੇ ਆਪ੍ਰੇਸ਼ਨ ਕੈਂਪ ਸਰਕਾਰੀ ਪ੍ਰਾਇਮਰੀ/ਮਿਡਲ ਸਕੂਲ ਪਿੰਡ ਖੇੜਾ ਵਿਖੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸਦਾ ਉਦਘਾਟਨ ਲਾਇਨਜ ਇੰਟਰਨੈਸ਼ਨਲ 321-ਡੀ ਦੇ ਸਾਬਕਾ ਡਿਸਟ੍ਰਿਕਟ ਗਵਰਨਰ ਲਾਇਨ ਪਰਮਜੀਤ ਸਿੰਘ ਚਾਵਲਾ ਅਤੇ ਲਾਇਨ ਆਰ.ਕੇ. ਚਾਵਲਾ ਨੇ ਸਾਂਝੇ ਤੌਰ ਤੇ ਕੀਤਾ। ਉਹਨਾਂ ਨੇ ਕੱਲਬ ਵਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਉਪਰਾਲੇ ਲੋੜਵੰਦ ਮਰੀਜਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੁੰਦੇ ਹਨ। ਕਲੱਬ ਦੇ ਚਾਰਟਰ ਪ੍ਰਧਾਨ ਲਾਇਨ ਸੁਸ਼ੀਲ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਪਿਮਸ ਹਸਪਤਾਲ ਜਲੰਧਰ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਕਰੀਬ 430 ਮਰੀਜਾਂ ਦੇ ਬੀ.ਪੀ., ਸ਼ੁਗਰ ਸਮੇਤ ਹੋਰ ਜਨਰਲ ਬਿਮਾਰੀਆਂ ਦੀ ਜਾਂਚ ਕੀਤੀ। ਜਦਕਿ 200 ਤੋਂ ਵੱਧ ਅੱਖਾਂ ਦੇ ਮਰੀਜਾਂ ਦੀ ਜਾਂਚ ਕੀਤੀ ਗਈ। ਡਾਕਟਰਾਂ ਦੀ ਟੀਮ ਵਲੋਂ ਆਪ੍ਰੇਸ਼ਨ ਲਈ ਚੁਣੇ ਗਏ 23 ਮਰੀਜਾਂ ਦੀਆਂ ਅੱਖਾਂ ਦੀ ਫਰੀ ਸਰਜਰੀ ਕਰਕੇ ਫੋਲਡੇਬਲ ਲੈਨਜ ਪਾਏ ਗਏ। ਉਹਨਾਂ ਦੱਸਿਆ ਕਿ ਮਰੀਜਾਂ ਦੇ ਫਰੀ ਆਪ੍ਰੇਸ਼ਨ ਸ਼ਹੀਦ-ਏ-ਆਜਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਕਰਕੇ ਕਰਵਾਏ ਗਏ ਹਨ। ਲਾਇਨ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਦੇਸ਼ ਲਈ ਜਿੰਦਗੀ ਵਾਰਨ ਵਾਲੇ ਮਹਾਨ ਸ਼ੂਰਵੀਰ ਯੋਧਿਆਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜਾਦੀ ਦਾ ਸੁੱਖ ਮਾਣ ਰਹੇ ਹਾਂ। ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਨੌਜਵਾਨਾਂ ਨੂੰ ਉਹਨਾਂ ਦੀਆਂ ਜੀਵਨੀਆਂ ਪੜ੍ਹ ਕੇ ਸੇਧ ਲੈਣੀ ਚਾਹੀਦੀ ਹੈ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਵੀ ਦੇਸ਼ ਭਗਤੀ ਦਾ ਜਜ਼ਬਾ ਮਜਬੂਤੀ ਦੇ ਨਾਲ ਕਾਇਮ ਰਹੇ। ਇਸ ਮੌਕੇ ਕਲੱਬ ਸਕੱਤਰ ਲਾਇਨ ਬਲਵਿੰਦਰ ਸਿੰਘ, ਲਾਇਨ ਰਵੀ ਮੰਗਲ, ਲਾਇਨ ਪ੍ਰਦੀਪ ਸਿੰਘ, ਲਾਇਨ ਮੋਹਨ ਸਿੰਘ ਕੋਹਲੀ, ਲਾਇਨ ਇੰਦਰਜੀਤ ਸਿੰਘ ਆਦਿ ਵੀ ਹਾਜਰ ਸਨ।
ਤਸਵੀਰ – ਲਾਇਨਜ ਕਲੱਬ ਫਗਵਾੜਾ ਵਿਸ਼ਵਾਸ ਵਲੋਂ ਲਗਾਏ ਅੱਖਾਂ ਦੇ ਕੈਂਪ ਦਾ ਦ੍ਰਿਸ਼।
ਲਾਇਨਜ ਕਲੱਬ ਫਗਵਾੜਾ ਵਿਸ਼ਵਾਸ ਵਲੋਂ ਕਲੱਬ ਪ੍ਰਧਾਨ ਲਾਇਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਅਤੇ ਪ੍ਰੋਜੈਕਟ ਚੇਅਰਮੈਨ ਲਾਇਨ ਚਮਨ ਲਾਲ ਦੀ ਯੋਗ ਅਗਵਾਈ ਹੇਠ ਸਵ. ਪਿਆਰਾ ਰਾਮ ਖੁੱਤਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਅਤੇ ਜਨਰਲ ਬਿਮਾਰੀਆਂ ਦਾ ਫਰੀ ਚੈਕਅੱਪ ਤੇ ਆਪ੍ਰੇਸ਼ਨ ਕੈਂਪ ਸਰਕਾਰੀ ਪ੍ਰਾਇਮਰੀ/ਮਿਡਲ ਸਕੂਲ ਪਿੰਡ ਖੇੜਾ ਵਿਖੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸਦਾ ਉਦਘਾਟਨ ਲਾਇਨਜ ਇੰਟਰਨੈਸ਼ਨਲ 321-ਡੀ ਦੇ ਸਾਬਕਾ ਡਿਸਟ੍ਰਿਕਟ ਗਵਰਨਰ ਲਾਇਨ ਪਰਮਜੀਤ ਸਿੰਘ ਚਾਵਲਾ ਅਤੇ ਲਾਇਨ ਆਰ.ਕੇ. ਚਾਵਲਾ ਨੇ ਸਾਂਝੇ ਤੌਰ ਤੇ ਕੀਤਾ। ਉਹਨਾਂ ਨੇ ਕੱਲਬ ਵਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਉਪਰਾਲੇ ਲੋੜਵੰਦ ਮਰੀਜਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੁੰਦੇ ਹਨ। ਕਲੱਬ ਦੇ ਚਾਰਟਰ ਪ੍ਰਧਾਨ ਲਾਇਨ ਸੁਸ਼ੀਲ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਪਿਮਸ ਹਸਪਤਾਲ ਜਲੰਧਰ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਕਰੀਬ 430 ਮਰੀਜਾਂ ਦੇ ਬੀ.ਪੀ., ਸ਼ੁਗਰ ਸਮੇਤ ਹੋਰ ਜਨਰਲ ਬਿਮਾਰੀਆਂ ਦੀ ਜਾਂਚ ਕੀਤੀ। ਜਦਕਿ 200 ਤੋਂ ਵੱਧ ਅੱਖਾਂ ਦੇ ਮਰੀਜਾਂ ਦੀ ਜਾਂਚ ਕੀਤੀ ਗਈ। ਡਾਕਟਰਾਂ ਦੀ ਟੀਮ ਵਲੋਂ ਆਪ੍ਰੇਸ਼ਨ ਲਈ ਚੁਣੇ ਗਏ 23 ਮਰੀਜਾਂ ਦੀਆਂ ਅੱਖਾਂ ਦੀ ਫਰੀ ਸਰਜਰੀ ਕਰਕੇ ਫੋਲਡੇਬਲ ਲੈਨਜ ਪਾਏ ਗਏ। ਉਹਨਾਂ ਦੱਸਿਆ ਕਿ ਮਰੀਜਾਂ ਦੇ ਫਰੀ ਆਪ੍ਰੇਸ਼ਨ ਸ਼ਹੀਦ-ਏ-ਆਜਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਕਰਕੇ ਕਰਵਾਏ ਗਏ ਹਨ। ਲਾਇਨ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਦੇਸ਼ ਲਈ ਜਿੰਦਗੀ ਵਾਰਨ ਵਾਲੇ ਮਹਾਨ ਸ਼ੂਰਵੀਰ ਯੋਧਿਆਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜਾਦੀ ਦਾ ਸੁੱਖ ਮਾਣ ਰਹੇ ਹਾਂ। ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਨੌਜਵਾਨਾਂ ਨੂੰ ਉਹਨਾਂ ਦੀਆਂ ਜੀਵਨੀਆਂ ਪੜ੍ਹ ਕੇ ਸੇਧ ਲੈਣੀ ਚਾਹੀਦੀ ਹੈ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਵੀ ਦੇਸ਼ ਭਗਤੀ ਦਾ ਜਜ਼ਬਾ ਮਜਬੂਤੀ ਦੇ ਨਾਲ ਕਾਇਮ ਰਹੇ। ਇਸ ਮੌਕੇ ਕਲੱਬ ਸਕੱਤਰ ਲਾਇਨ ਬਲਵਿੰਦਰ ਸਿੰਘ, ਲਾਇਨ ਰਵੀ ਮੰਗਲ, ਲਾਇਨ ਪ੍ਰਦੀਪ ਸਿੰਘ, ਲਾਇਨ ਮੋਹਨ ਸਿੰਘ ਕੋਹਲੀ, ਲਾਇਨ ਇੰਦਰਜੀਤ ਸਿੰਘ ਆਦਿ ਵੀ ਹਾਜਰ ਸਨ।ਤਸਵੀਰ – ਲਾਇਨਜ ਕਲੱਬ ਫਗਵਾੜਾ ਵਿਸ਼ਵਾਸ ਵਲੋਂ ਲਗਾਏ ਅੱਖਾਂ ਦੇ ਕੈਂਪ ਦਾ ਦ੍ਰਿਸ਼।