ਸਥਾਨਕ ਖਬਰ

ਲਾਇਨ ਤਜਿੰਦਰ ਬਾਵਾ ਦੀ ਅਗਵਾਈ ਹੇਠ 50 ਲੋੜਵੰਦ ਔਰਤਾਂ ਨੂੰ ਪੈਨਸ਼ਨ ਦੇ ਨਾਲ ਵੰਡਿਆ ਰਾਸ਼ਨ

ਐਨ.ਆਰ.ਆਈ. ਗੁਰਚਰਨ ਸਿੰਘ ਨੇ ਕਰਵਾਈ ਸ਼ੁਰੂਆਤ * ਪੀਡੀਜੀ ਲਾਇਨ ਰਸ਼ਪਾਲ ਸਿੰਘ ਬੱਚਾਜੀਵੀ ਨੇ ਦੱਸਿਆ ਸ਼ਲਾਘਾਯੋਗ ਉਪਰਾਲਾ

ਫਗਵਾੜਾ 24 ਮਾਰਚ ( ਸੁਸ਼ੀਲ ਸ਼ਰਮਾ /ਨਵੋਦਿਤ ਸ਼ਰਮਾ )        ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਵਲੋਂ ਮਾਰਚ ਮਹੀਨੇ ਦਾ ਮਹੀਨਾਵਾਰ ਰਾਸ਼ਨ ਅਤੇ ਪੈਨਸ਼ਨ ਵੰਡ ਸਮਾਗਮ ਕਲੱਬ ਦੇ ਚਾਰਟਰ ਪ੍ਰਧਾਨ ਲਾਇਨ ਤੇਜਿੰਦਰ ਬਾਵਾ ਐਮ.ਜੇ.ਐਫ. ਦੀ ਅਗਵਾਈ ਹੇਠ ਚਿਰਾਗ਼ ਐਸੋਸੀਏਟਸ ਸੁਭਾਸ਼ ਨਗਰ ਫਗਵਾੜਾ ਵਿਖੇ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਮੁੱਖ ਮਹਿਮਾਨ ਵਜੋਂ ਪਹੁੰਚੇ ਐਨ.ਆਰ.ਆਈ. ਗੁਰਚਰਨ ਸਿੰਘ ਹਾਲੈਂਡ ਅਤੇ ਉਹਨਾਂ ਦੀ ਧਰਮ ਪਤਨੀ ਬਬਲੀ ਹਾਲੈਂਡ ਨੇ ਕੀਤੀ। ਜਦਕਿ ਗੈਸਟ ਆਫ ਆਨਰ ਵਜੋਂ ਲਾਇਨਜ ਇੰਟਰਨੈਸ਼ਨਲ 321-ਡੀ ਦੇ ਇੰਟਰਨੈਸ਼ਨਲ ਮਲਟੀਪਲ ਵਾਈਸ ਚੇਅਰਮੈਨ ਲਾਇਨ ਰਸ਼ਪਾਲ ਸਿੰਘ ਬੱਚਾਜੀਵੀ ਪੀਡੀਜੀ ਨੇ ਹਾਜਰੀ ਲਗਵਾਈ। ਇਸ ਤੋਂ ਇਲਾਵਾ ਸਮਾਜ ਸੇਵਕ ਅਸ਼ੋਕ ਮਨੀਲਾ, ਗੁਰਮੀਤ ਸਿੰਘ ਰਾਵਲਪਿੰਡੀ ਅਤੇ ਬਲਜੀਤ ਕੌਰ ਬਾਵਾ ਵੀ ਉਚੇਰੇ ਤੌਰ ‘ਤੇ ਮੌਜੂਦ ਰਹੇ। ਮੁੱਖ ਮਹਿਮਾਨ ਗੁਰਚਰਨ ਸਿੰਘ ਹਾਲੈਂਡ ਨੇ 50 ਲੋੜਵੰਦ ਔਰਤਾਂ ਨੂੰ ਪੈਨਸ਼ਨ ਅਤੇ ਰਾਸ਼ਨ ਵੰਡਣ ਦੀ ਸ਼ੁਰੂਆਤ ਕਰਵਾਈ। ਉਪਰੰਤ ਉਹਨਾਂ ਨੇ ਕਲੱਬ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਪਣੇ ਵਲੋਂ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਮਲਟੀਪਲ ਵਾਈਸ ਚੇਅਰਮੈਨ ਲਾਇਨ ਰਸ਼ਪਾਲ ਸਿੰਘ ਬੱਚਾਜੀਵੀ ਨੇ ਲਾਇਨ ਤੇਜਿੰਦਰ ਬਾਵਾ ਅਤੇ ਉਹਨਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲਾਇਨਜ ਕਲੱਬਾਂ ਦਾ ਟੀਚਾ ਵੱਧ ਤੋਂ ਵੱਧ ਲੋੜਵੰਦਾਂ ਦੀ ਹਰ ਸੰਭਵ ਮੱਦਦ ਕਰਨਾ ਹੈ। ਸਮਾਜ ਸੇਵਕ ਅਸ਼ੋਕ ਮਨੀਲਾ ਅਤੇ ਗੁਰਮੀਤ ਸਿੰਘ ਰਾਵਲਪਿੰਡੀ ਨੇ ਵੀ ਉਪਰਾਲੇ ਦੀ ਸ਼ਲਾਘਾ ਕੀਤੀ। ਉਹਨਾਂ ਨੇ ਕਿਹਾ ਕਿ ਲਾਇਨ ਤੇਜਿੰਦਰ ਬਾਵਾ ਨਿਜੀ ਤੌਰ ਤੇ ਵੀ ਲੋੜਵੰਦਾਂ ਦੀ ਹਰ ਸੰਭਵ ਮੱਦਦ ਲਈ ਤੱਤਪਰ ਰਹਿੰਦੇ ਹਨ। ਉਹਨਾਂ ਨੇ ਭਰੋਸਾ ਜਤਾਇਆ ਕਿ ਲਾਇਨਜ ਕਲੱਬ ਫਗਵਾੜਾ ਸਮਾਰਟ ਸਿਟੀ ਇਸੇ ਤਨਦੇਹੀ ਦੇ ਨਾਲ ਲੋਕ ਭਲਾਈ ਦੇ ਕਾਰਜ ਕਰਦੀ ਰਹੇਗੀ। ਕਲੱਬ ਵਲੋਂ ਮੁੱਖ ਮਹਿਮਾਨ ਅਤੇ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਤ ਵੀ ਕੀਤਾ ਗਿਆ। ਸਟੇਜ ਦੀ ਸੇਵਾ ਲਾਇਨ ਸੁਸ਼ੀਲ ਸ਼ਰਮਾ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਕਲੱਬ ਸਕੱਤਰ ਲਾਇਨ ਅਸ਼ੋਕੀ ਟੂਰਾ, ਖਜ਼ਾਨਚੀ ਲਾਇਨ ਗੁਲਸ਼ਨ ਸ਼ਰਮਾ ਲੱਕੀ ਅਤੇ ਪੀ.ਆਰ.ਓ. ਲਾਇਨ ਵਿਜੇ ਅਰੋੜਾ ਤੋਂ ਇਲਾਵਾ ਲਾਇਨ ਜੁਗਲ ਬਵੇਜਾ, ਮਿੰਚੂ ਕਸ਼ਿਅਪ, ਹਨੀ ਗੁਲਾਟੀ, ਪਵਨ ਚਾਵਲਾ, ਕੁਲਵਿੰਦਰ ਸਿੰਘ ਲੱਡੂ, ਅਮਿਤ ਢੀਂਗਰਾ, ਮੋਹਿਤ ਮਨੋਚਾ ਆਦਿ ਹਾਜਰ ਸਨ।
ਤਸਵੀਰ – ਲਾਇਨਜ ਕਲੱਬ ਫਗਵਾੜਾ ਸਮਾਰਟ ਸਿਟੀ ਵਲੋਂ ਕਰਵਾਏ ਸਮਾਗਮ ਦੌਰਾਨ ਲੋੜਵੰਦ ਔਰਤ ਨੂੰ ਪੈਨਸ਼ਨ ਤੇ ਰਾਸ਼ਨ ਵੰਡਦੇ ਹੋਏ ਚਾਰਟਰ ਪ੍ਰਧਾਨ ਤੇਜਿੰਦਰ ਬਾਵਾ, ਗੁਰਚਰਨ ਸਿੰਘ, ਬਬਲੀ ਹਾਲੈਂਡ, ਲਾਇਨ ਰਸ਼ਪਾਲ ਸਿੰਘ ਬੱਚਾਜੀਵੀ ਅਤੇ ਹੋਰ।

Related Articles

Leave a Reply

Your email address will not be published. Required fields are marked *

Back to top button