ਸਥਾਨਕ ਖਬਰ

ਲੇਖਕਾਂ ਨੇ ਆਰਮੀ ਪਬਲਿਕ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਅਤੇ ਪੰਜਾਬੀ ਨੂੰ ਵਾਧੂ ਵਿਸ਼ਾ ਬਣਾਏ ਜਾਣ ’ਤੇ ਕੀਤਾ ਰੋਸ ਪ੍ਰਗਟ * ਲੇਖਕ ਅਤੇ ਸਮਾਜਿਕ ਸੰਸਥਾਵਾਂ ਨੇ ਮੁੱਖ ਮੰਤਰੀ ਪੰਜਾਬ ਨੂੰ ਐੱਸ.ਡੀ.ਐੱਮ. ਫਗਵਾੜਾ ਦੇ ਰਾਹੀਂ ਭੇਜਿਆ ਮੰਗ ਪੱਤਰ

ਪੰਜਾਬ ਵਿੱਚ ਹੀ ਪੰਜਾਬੀ ਭਾਸ਼ਾ ਲਈ ਮਤਰੇਈ ਮਾਂ ਵਾਲਾ ਸਲੂਕ ਬਰਦਾਸ਼ਤ ਨਹੀ - ਕਿੰਨੜਾ, ਪਲਾਹੀ

ਫਗਵਾੜਾ, 31 ਮਈ- (ਸੁਸ਼ੀਲ ਸ਼ਰਮਾ /ਨਵੋਦਿਤ ਸ਼ਰਮਾ )                                                                      ਫਗਵਾੜਾ ਦੀਆਂ ਸਾਹਿਤਕ ਅਤੇ ਸਮਾਜਿਕ ਜੱਥੇਬੰਦੀਆਂ ਜਿਨ੍ਹਾਂ ਵਿੱਚ ਪੰਜਾਬੀ ਕਲਾਂ ਅਤੇ ਸਾਹਿਤ ਕੇਂਦਰਸਕੇਪ ਸਾਹਿਤਕ ਸੰਸਥਾ ਅਤੇ ਪੰਜਾਬੀ ਵਿਰਸਾ ਟਰੱਸਟ  ਸ਼ਾਮਲ ਸਨਦੇ ਨੁਮਾਇੰਦਿਆਂ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਐੱਸ.ਡੀ.ਐੱਮ. ਫਗਵਾੜਾ ਰਾਹੀਂ ਜੋ ਹੁਕਮ ਏ.ਪੀ.ਐੱਸ.(ਆਰਮੀ ਪਬਲਿਕ ਸਕੂਲ ਕਮੇਟੀ) ਵੱਲੋਂ ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ਵਿੱਚ ਅਕਾਦਮਿਕ ਸੈਸ਼ਨ 2026-27 ਤੋਂ ਸੰਸਕ੍ਰਿਤ ਨੂੰ ਲਾਜ਼ਮੀ ਅਤੇ ਪੰਜਾਬੀ ਨੂੰ ਸਿਰਫ਼ ਇੱਕ ਵਾਧੂ ਚੋਣਵਾਂ ਵਿਸ਼ਾ ਬਣਾਉਣ ਲਈ ਹੁਕਮ ਜਾਰੀ ਕੀਤੇ ਗਏ ਹਨਨੂੰ  ਵਾਪਸ ਕਰਵਾਉਣ ਲਈ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧ ਵਿੱਚ ਸਭਾਵਾਂ ਦੇ ਨੁਮਾਇੰਦਿਆਂ  ਤਰਨਜੀਤ ਸਿੰਘ ਕਿੰਨੜਾ ਅਤੇ ਗੁਰਮੀਤ ਸਿੰਘ ਪਲਾਹੀ ਨੇ ਕਿਹਾ ਕਿ ਇਹ ਹੁਕਮ ਪੰਜਾਬ ਭਾਸ਼ਾ ਕਾਨੂੰਨ-2008 ਦੀ ਸ਼ਰੇਆਮ ਉਲੰਘਣਾ ਹੈ। ਉਹਨਾਂ ਕਿਹਾ ਕਿ    2008 ਵਾਲਾ ਕਾਨੂੰਨ ਪੰਜਾਬ ਦੇ ਹਰੇਕ ਸਰਕਾਰੀਪ੍ਰਾਈਵੇਟ ਜਾਂ ਕੇਂਦਰੀ ਸਕੂਲ ਵਿੱਚ ਦਸਵੀਂ ਜਮਾਤ ਤੱਕ ਪੰਜਾਬੀ ਪੜ੍ਹਾਉਣੀ ਕਾਨੂੰਨੀ ਤੌਰ ਤੇ ਲਾਜ਼ਮੀ ਕਰਦਾ ਹੈ ਅਤੇ ਏ.ਪੀ.ਐੱਸ ਅਦਾਰੇ ਇਸ ਹੱਦ ਵਿੱਚ ਆਉਂਦੇ ਹਨ। ਉਹਨਾਂ ਕਿਹਾ ਕਿ ਜ਼ਬਰਦਸਤੀ ਸੰਸਕ੍ਰਿਤ  ਲਾਗੂ ਕਰਨਾ ਰਾਸ਼ਟਰੀ ਸਿੱਖਿਆ ਨੀਤੀ-2020 ਦੀ ਉਲੰਘਣਾ ਵੀ ਹੈ,ਜੋ ਬੱਚਿਆਂ ਨੂੰ ਉਹਨਾਂ ਦੀ  ਮਾਤ ਭਾਸ਼ਾ ਵਿੱਚ  ਸਿੱਖਿਆ ਦੇਣ ਅਤੇ ਭਾਸ਼ਾਈ ਆਜ਼ਾਦੀ ਦੀ ਵਕਾਲਤ ਕਰਦੇ ਹਨ। ਮੰਗ ਪੱਤਰ ਵਿੱਚ ਬੇਨਤੀ ਕੀਤੀ ਗਈ ਹੈ ਕਿ ਪੰਜਾਬੀ ਨੂੰ ਦਸਵੀਂ ਤੱਕ ਏ.ਪੀ.ਐੱਸ. ਸਕੂਲਾਂ ਚ ਲਾਜ਼ਮੀ ਪੜ੍ਹਾਇਆ ਜਾਵੇ ਅਤੇ ਪੰਜਾਬੀ ਮਾਂ ਬੋਲੀਅਮੀਰ ਸਭਿਆਚਾਰ ਅਤੇ ਵਿਰਸੇ ਤੋਂ ਪੰਜਾਬੀਆਂ ਨੂੰ ਦੂਰ ਕਰਨ ਦੀ ਨੀਤੀ ਉੱਤੇ ਰੋਕ ਲਗਾਈ ਜਾਵੇ। ਇਸ ਸਮੇਂ  ਤਰਨਜੀਤ ਸਿੰਘ ਕਿੰਨੜਾ ਪ੍ਰਧਾਨ ਪੰਜਾਬੀ ਕਲਾ ਅਤੇ ਸਾਹਿਤ ਕੇਂਦਰਪਰਵਿੰਦਰਜੀਤ ਸਿੰਘ ਪ੍ਰਧਾਨ ਸਕੇਪ ਸਾਹਿਤਕ ਸੰਸਥਾਪ੍ਰਿੰ: ਗੁਰਮੀਤ ਸਿੰਘ ਪਲਾਹੀ ਜਨਰਲ ਸਕੱਤਰ ਪੰਜਾਬੀ ਵਿਰਸਾ ਟਰੱਸਟਪ੍ਰਸਿੱਧ ਕਹਾਣੀਕਾਰ ਰਵਿੰਦਰ ਚੋਟਹਰੀਪਾਲ ਸਿੰਘ ਪ੍ਰਧਾਨ ਪ੍ਰੈੱਸ ਕਲੱਬਅਮਿਤ ਸ਼ੁਕਲਾ ਵਾਈਸ ਪ੍ਰਧਾਨ ਪੰਜਾਬੀ ਕਲਾ ਅਤੇ ਸਾਹਿਤ ਕੇਂਦਰਗੁਰਪਾਲ ਸਿੰਘ ਪਾਲਾ ਮੌਲੀ ਸੀਨੀਅਰ ਕਿਸਾਨ ਆਗੂਹਰਬੰਸ ਲਾਲ ਪ੍ਰਧਾਨ ਸਿਨਮਾ ਰੋਡ ਮਾਰਕਿਟਮੋਹਨ ਸਿੰਘ ਗਾਂਧੀ ਪ੍ਰਧਾਨ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਨਿੰਮਾ ਵਾਲਾਅਸ਼ੋਕ ਕੁਲਥਮ ਪ੍ਰਧਾਨ ਕਲਾਥ ਮਰਚੈਟਰਾਜੇਸ਼ ਪਲਟਾ ਸ਼ਿਵ ਸੈਨਾ ਆਗੂ  ਸੁਮਨ ਸ਼ਰਮਾ,ਮੀਨਾ ਸ਼ਰਮਾਆਦਿ ਹਾਜ਼ਰ ਸਨ।  ਮੰਗ ਪੱਤਰ ਦੇਣ ਉਪਰੰਤ ਇਹਨਾਂ ਪੰਜਾਬੀ ਲੇਖਕਾਂ ਅਤੇ ਬੁੱਧੀਜੀਵੀਆਂ ਨੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਚੰਡੀਗੜ੍ਹ ਵਿੱਚ ਪੰਜਾਬੀ ਨੂੰ  ਬਣਦਾ ਸਥਾਨ ਨਾ ਦੇਣ ਸਬੰਧੀ ਜੋ ਰੋਸ ਮਾਰਚ ਅੱਜ ਕੀਤਾ ਜਾ ਰਿਹਾ ਹੈਉਸਦੀ ਹਿਮਾਇਤ ਕਰਦਿਆਂ ਗਵਰਨ ਪੰਜਾਬ ਤੋਂ ਮੰਗ ਕੀਤੀ ਕਿ ਚੰਡੀਗੜ੍ਹ ਵਿੱਚ ਪੰਜਾਬੀ ਬੋਲੀ ਨੂੰ ਬਣਦਾ ਸਥਾਨ ਦਿੱਤਾ ਜਾਵੇ।

 

Related Articles

Leave a Reply

Your email address will not be published. Required fields are marked *

Back to top button