ਸਥਾਨਕ ਖਬਰ

ਸਰਬ ਨੌਜਵਾਨ ਸਭਾ ਨੇ ਨੇਤਰਹੀਣ ਤੇ ਬਿਰਧ ਆਸ਼ਰਮ ਸਪਰੋੜ ਵਿਖੇ ਉਤਸ਼ਾਹ ਨਾਲ ਮਨਾਈ ਸੰਤ ਕਬੀਰ ਜੀ ਦੀ ਜਯੰਤੀ

* ਸੰਤ ਕਬੀਰ ਦੇ ਦਰਸਾਏ ਮਨੁੱਖਤਾ ਦੇ ਮਾਰਗ ’ਤੇ ਚੱਲਣਾ ਸਮੇਂ ਦੀ ਲੋੜ : ਜਰਨੈਲ ਨੰਗਲ

ਫਗਵਾੜਾ 2 ਜੁਲਾਈ (  ਸੁਸ਼ੀਲ ਸ਼ਰਮਾ /ਨਵੋਦਿਤ ਸ਼ਰਮਾ )        ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵੱਲੋਂ ਸਤਿਗੁਰੂ ਸੰਤ ਕਬੀਰ ਜੀ ਦੀ ਜਯੰਤੀ ਗੁਰੂ ਨਾਨਕ ਮਿਸ਼ਨ ਨੇਤਰਹੀਣ ਤੇ ਬਿਰਧ ਆਸ਼ਰਮ, ਸਪਰੋੜ ਵਿਖੇ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਈ ਗਈ। ਸਮਾਗਮ ਦੌਰਾਨ ਸੰਤ ਕਬੀਰ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਸਮਾਜ ਵਿੱਚ ਮਨੁੱਖਤਾ, ਭਾਈਚਾਰੇ ਅਤੇ ਸਮਾਨਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਨਗਰ ਸੁਧਾਰ ਟਰੱਸਟ ਫਗਵਾੜਾ ਦੇ ਚੇਅਰਮੈਨ ਜਰਨੈਲ ਨੰਗਲ ਅਤੇ ਵਿਸ਼ੇਸ਼ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਐਸ.ਸੀ. ਵਿੰਗ ਜਿਲ੍ਹਾ ਕਪੂਰਥਲਾ ਦੇ ਸਕੱਤਰ ਸੰਤੋਸ਼ ਕੁਮਾਰ ਗੋਗੀ ਸ਼ਾਮਲ ਹੋਏ। ਆਪਣੇ ਸੰਬੋਧਨ ਦੌਰਾਨ ਜਰਨੈਲ ਨੰਗਲ ਨੇ ਕਿਹਾ ਕਿ ਸੰਤ ਕਬੀਰ ਜੀ ਨੇ ਆਪਣੇ ਜੀਵਨ ਅਤੇ ਬਾਣੀ ਰਾਹੀਂ ਸੱਚ, ਪ੍ਰੇਮ, ਸਮਾਨਤਾ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸੰਤ ਕਬੀਰ ਜੀ ਦੇ ਵਿਚਾਰਾਂ ਨੂੰ ਅਪਣਾਉਣਾ ਸਮਾਜ ਵਿੱਚ ਆਪਸੀ ਸਾਂਝ, ਭਾਈਚਾਰੇ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਲਈ ਬਹੁਤ ਜ਼ਰੂਰੀ ਹੈ। ਸੰਤੋਸ਼ ਕੁਮਾਰ ਗੋਗੀ ਨੇ ਕਿਹਾ ਕਿ ਸੰਤ ਕਬੀਰ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮਹਾਨ ਸੰਤਾਂ ਨੇ ਹਮੇਸ਼ਾ ਜਾਤ-ਪਾਤ, ਊਚ-ਨੀਚ ਅਤੇ ਹਰ ਤਰ੍ਹਾਂ ਦੇ ਭੇਦਭਾਵ ਦਾ ਵਿਰੋਧ ਕਰਦਿਆਂ ਇਨਸਾਨੀਅਤ ਨੂੰ ਸਭ ਤੋਂ ਉੱਚਾ ਦਰਜਾ ਦਿੱਤਾ। ਅੱਜ ਲੋੜ ਹੈ ਕਿ ਅਸੀਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਸਮਾਜ ਵਿੱਚ ਪਿਆਰ, ਸਦਭਾਵਨਾ ਅਤੇ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰੀਏ। ਉਨ੍ਹਾਂ ਸਰਬ ਨੌਜਵਾਨ ਸਭਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਲੋੜਵੰਦਾਂ ਦੀ ਸੇਵਾ ਕਰਕੇ ਮਨੁੱਖਤਾ ਦਾ ਅਸਲ ਫਰਜ਼ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੇਤਰਹੀਣਾਂ ਅਤੇ ਬਜ਼ੁਰਗਾਂ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ ਅਤੇ ਹਰ ਵਿਅਕਤੀ ਨੂੰ ਸਮਾਜ ਸੇਵਾ ਲਈ ਆਪਣਾ ਯੋਗਦਾਨ ਜ਼ਰੂਰ ਪਾਉਣਾ ਚਾਹੀਦਾ ਹੈ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਮੁੱਖ ਮਹਿਮਾਨਾਂ ਦਾ ਪਹੁੰਚਣ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਦੱਸਿਆ ਕਿ ਸਰਬ ਨੌਜਵਾਨ ਸਭਾ ਹਮੇਸ਼ਾ ਸਮਾਜਿਕ, ਧਾਰਮਿਕ ਅਤੇ ਮਨੁੱਖਤਾ ਭਲਾਈ ਦੇ ਕਾਰਜਾਂ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸੰਤ-ਮਹਾਂਪੁਰਖਾਂ ਦੀਆਂ ਸਿੱਖਿਆਵਾਂ ਸਾਨੂੰ ਸੇਵਾ, ਸਾਦਗੀ ਅਤੇ ਮਨੁੱਖਤਾ ਦਾ ਰਾਹ ਦਿਖਾਉਂਦੀਆਂ ਹਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੈ। ਸਮਾਗਮ ਦੌਰਾਨ ਸਰਬ ਨੌਜਵਾਨ ਸਭਾ ਦੇ ਮੈਂਬਰ ਅੰਮ੍ਰਿਤ ਸਿੰਘ (ਯੂ.ਐੱਸ.ਏ.) ਦੇ ਜਨਮ ਦਿਨ ਦਾ ਕੇਕ ਵੀ ਕੱਟਿਆ ਗਿਆ। ਆਸ਼ਰਮ ਵਿੱਚ ਰਹਿ ਰਹੇ ਨੇਤਰਹੀਣਾਂ ਅਤੇ ਬਜ਼ੁਰਗਾਂ ਲਈ ਚਾਹ ਦਾ ਲੰਗਰ ਪ੍ਰੇਮ ਭਾਵਨਾ ਦੇ ਨਾਲ ਵਰਤਾਇਆ ਗਿਆ। ਸਟੇਜ ਦੀ ਸੇਵਾ ਪ੍ਰਸਿੱਧ ਕਵੀ ਅਤੇ ਸੇਵਾਮੁਕਤ ਐੱਸ.ਡੀ.ਓ. ਰਾਜ ਸੰਧੂ ਨੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਈ। ਸਮਾਗਮ ਦੌਰਾਨ ਸਮਾਜ ਸੇਵਾ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਅਤੇ ਪਤਵੰਤਿਆਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸਭਾ ਦੇ ਜਨਰਲ ਸਕੱਤਰ ਡਾ. ਵਿਜੇ ਕੁਮਾਰ, ਗੁਰਦੀਪ ਸਿੰਘ ਤੁਲੀ ਸੀਨੀਅਰ ਆਪ ਆਗੂ, ਰਣਜੀਤ ਸਿੰਘ ਬੇਦੀ, ਗੁਲਸ਼ਨ ਕਪੂਰ, ਚਰਨਜੀਤ ਸਿੰਘ ਸ਼ੇਰਗਿੱਲ ਸਕੱਤਰ ਆਸ਼ਰਮ, ਸਮਾਜ ਸੇਵਕ ਰਮਨ ਨਹਿਰਾ, ਕਰਮਜੀਤ ਸਿੰਘ, ਅੰਮ੍ਰਿਤਪਾਲ ਮਾਹਲ, ਮਨਿੰਦਰ ਸਿੰਘ, ਚਰਨਪ੍ਰੀਤ ਸਿੰਘ, ਸੌਰਵ, ਕਰਨਦੀਪ ਸਿੰਘ, ਬਲਰਾਜ ਬਾਉ ਸਮੇਤ ਵੱਡੀ ਗਿਣਤੀ ਵਿੱਚ ਸਭਾ ਦੇ ਮੈਂਬਰ ਅਤੇ ਪਤਵੰਤੇ ਹਾਜ਼ਰ ਸਨ।
ਤਸਵੀਰ – ਸਰਬ ਨੌਜਵਾਨ ਸਭਾ ਵਲੋਂ ਨੇਤਰਹੀਣ ਬਿਰਧ ਆਸ਼ਰਮ ‘ਚ ਮਨਾਏ ਸੰਤ ਕਬੀਰ ਜਯੰਤੀ ਸਮਾਗਮ ਦੀਆਂ ਤਸਵੀਰਾਂ।

Related Articles

Leave a Reply

Your email address will not be published. Required fields are marked *

Back to top button