ਸਥਾਨਕ ਖਬਰ

ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਵਿਖੇ ਉਤਸ਼ਾਹ ਨਾਲ ਮਨਾਇਆ ਰਾਸ਼ਟਰੀ ਡਾਕਟਰ ਦਿਵਸ

ਧਰਤੀ ‘ਤੇ ਡਾਕਟਰ ਹੀ ਰੱਬ ਦਾ ਦੂਜਾ ਰੂਪ : ਪ੍ਰਦੀਪ ਧੀਮਾਨ * ਡਾਕਟਰਾਂ ਦੇ ਸਨਮਾਨ ‘ਚ ਕੇਕ ਕੱਟ ਕੇ ਦਿੱਤੀਆਂ ਸ਼ੁੱਭ ਇੱਛਾਵਾਂ

ਫਗਵਾੜਾ 2 ਜੁਲਾਈ (ਸੁਸ਼ੀਲ ਸ਼ਰਮਾ /ਨਵੋਦਿਤ ਸ਼ਰਮਾ )        ਰਾਸ਼ਟਰੀ ਡਾਕਟਰ ਦਿਵਸ ਮੌਕੇ ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ, ਫਗਵਾੜਾ ਵਿਖੇ ‘ਹੈਪੀ ਡਾਕਟਰ ਡੇ’ ਬੜੇ ਉਤਸ਼ਾਹ, ਸਤਿਕਾਰ ਅਤੇ ਗਰਿਮਾਪੂਰਣ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਹਸਪਤਾਲ ਵਿੱਚ ਸੇਵਾਵਾਂ ਨਿਭਾ ਰਹੇ ਸਮੂਹ ਡਾਕਟਰਾਂ ਅਤੇ ਮੈਡੀਕਲ ਸਟਾਫ਼ ਵੱਲੋਂ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਅਤੇ ਸਿਹਤ ਖੇਤਰ ਵਿੱਚ ਉਨ੍ਹਾਂ ਦੇ ਅਹਿਮ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਹਸਪਤਾਲ ਟਰੱਸਟ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਸਮੂਹ ਡਾਕਟਰਾਂ ਨੂੰ ਰਾਸ਼ਟਰੀ ਡਾਕਟਰ ਦਿਵਸ ਦੀਆਂ ਸ਼ੁੱਭ ਇੱਛਾਵਾਂ ਦਿੰਦਿਆਂ ਕਿਹਾ ਕਿ ਡਾਕਟਰ ਧਰਤੀ ਉੱਪਰ ਰੱਬ ਦਾ ਦੂਜਾ ਰੂਪ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਲੈ ਕੇ ਆਮ ਦਿਨਾਂ ਤੱਕ ਡਾਕਟਰਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਦਿਨ-ਰਾਤ ਮਰੀਜ਼ਾਂ ਦੀ ਸੇਵਾ ਕਰਕੇ ਮਨੁੱਖਤਾ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਹਮੇਸ਼ਾ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਸਸਤੀਆਂ, ਸੁਵਿਧਾਜਨਕ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਰਿਹਾ ਹੈ। ਹਸਪਤਾਲ ਦੀ ਇਸ ਪਛਾਣ ਅਤੇ ਭਰੋਸੇ ਨੂੰ ਕਾਇਮ ਰੱਖਣ ਵਿੱਚ ਇੱਥੇ ਸੇਵਾਵਾਂ ਨਿਭਾ ਰਹੇ ਡਾਕਟਰਾਂ ਦਾ ਸਭ ਤੋਂ ਵੱਡਾ ਯੋਗਦਾਨ ਹੈ। ਰਾਸ਼ਟਰੀ ਡਾਕਟਰ ਦਿਵਸ ਨੂੰ ਯਾਦਗਾਰੀ ਬਣਾਉਣ ਲਈ ਟਰੱਸਟ ਦੇ ਪ੍ਰਧਾਨ, ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਅਤੇ ਹਸਪਤਾਲ ਦੇ ਸੀਨੀਅਰ ਡਾਕਟਰਾਂ ਨੇ ਸਾਂਝੇ ਤੌਰ ’ਤੇ ਵਿਸ਼ੇਸ਼ ਕੇਕ ਕੱਟ ਕੇ ਸਮੂਹ ਡਾਕਟਰਾਂ ਦਾ ਸਨਮਾਨ ਕੀਤਾ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਡਾਕਟਰਾਂ ਦੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਸੋਹਣੇ ਭਵਿੱਖ ਦੀ ਕਾਮਨਾ ਵੀ ਕੀਤੀ। ਇਸ ਮੌਕੇ ਜਸਪਾਲ ਸਿੰਘ ਲਾਲ, ਗੁਰਨਾਮ ਸਿੰਘ ਜੂਤਲਾ, ਪ੍ਰਸ਼ਾਂਤ ਧੀਮਾਨ, ਆਰ.ਪੀ. ਸਿੰਘ, ਵਿਕਰਮ ਰੂਪਰਾਏ ਸਮੇਤ ਹਸਪਤਾਲ ਦਾ ਸਮੂਹ ਨਰਸਿੰਗ ਸਟਾਫ਼, ਫਾਰਮਾਸਿਸਟ ਅਤੇ ਟਰੱਸਟ ਦੇ ਕਈ ਪਤਵੰਤੇ ਹਾਜ਼ਰ ਸਨ।
ਤਸਵੀਰ ਕੈਪਸ਼ਨ- ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਵਿਖੇ ਮਨਾਏ ਰਾਸ਼ਟਰੀ ਡਾਕਟਰ ਦਿਵਸ ਦੀ ਝਲਕ।

Related Articles

Leave a Reply

Your email address will not be published. Required fields are marked *

Back to top button