ਸਥਾਨਕ ਖਬਰ

ਬਲੱਡ ਬੈਂਕ ਫਗਵਾੜਾ ‘ਚ ਲਗਾਇਆ ਦੰਦਾਂ ਤੇ ਜਬਾੜਿਆਂ ਦਾ 479ਵਾਂ ਫਰੀ ਕੈਂਪ

* 8 ਬੁਜਰਗਾਂ ਨੂੰ ਨਵੇਂ ਜਬਾੜੇ ਵੰਡੇ * ਕਰੀਬ 115 ਮਰੀਜ਼ਾਂ ਦੀ ਹੋਈ ਜਾਂਚ

ਫਗਵਾੜਾ 2 ਜੁਲਾਈ ( ਸੁਸ਼ੀਲ ਸ਼ਰਮਾ /ਨਵੋਦਿਤ ਸ਼ਰਮਾ )        ਉਦਯੋਗਪਤੀ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਹੇਠ ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਸੰਚਾਲਿਤ ਬਲੱਡ ਬੈਂਕ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਯਾਦ ਨੂੰ ਸਮਰਪਿਤ 479ਵਾਂ ਦੰਦਾਂ ਅਤੇ ਜਬਾੜਿਆਂ ਦਾ ਫਰੀ ਕੈਂਪ ਬਲਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਰਾਸ਼ਟਰੀ ਡਾਕਟਰ ਦਿਵਸ ਅਤੇ ਸੀ.ਏ. ਦਿਵਸ ਨੂੰ ਸਮਰਪਿਤ ਕਰਕੇ ਲਗਾਏ ਗਏ ਇਸ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਰੀਤੂ ਸ਼ਰਮਾ ਸਾਬਕਾ ਪ੍ਰਧਾਨ ਸੀ.ਏ ਐਸੋਸੀਏਸ਼ਨ ਜਲੰਧਰ ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਮੁਕੇਸ਼ ਗੇਰਾ ਪ੍ਰਧਾਨ ਸੀ.ਏ. ਐਸੋਸੀਏਸ਼ਨ ਫਗਵਾੜਾ ਰੋਟੇਰੀਅਨ ਸਤਪਾਲ ਸੇਠੀ ਸਾਬਕਾ ਡਿਸਟ੍ਰਿਕਟ ਗਵਰਨਰ ਰੋਟਰੀ ਕਲੱਬ, ਰਵਿੰਦਰ ਗੁਲਾਟੀ ਪ੍ਰਧਾਨ ਭਾਰਤ ਵਿਕਾਸ ਪ੍ਰੀਸ਼ਦ ਅਤੇ ਅੰਕਿਤ ਕੁਮਾਰ ਪ੍ਰਧਾਨ ਜੇਸੀਜ ਫਗਵਾੜਾ ਸ਼ਾਮਲ ਹੋਏ। ਮੁੱਖ ਮਹਿਮਾਨ ਅਤੇ ਪਤਵੰਤਿਆਂ ਵਲੋਂ ਉਦਘਾਟਨ ਦੀ ਰਸਮ ਉਪਰੰਤ 8 ਲੋੜਵੰਦ ਬਜੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡੇ ਅਤੇ ਬਲੱਡ ਬੈਂਕ ਵਲੋਂ ਸਮਾਜ ਸੇਵਾ ‘ਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ ਗਈ। ਕੈਂਪ ਦੌਰਾਨ ਸੀ.ਐਮ.ਸੀ ਲੁਧਿਆਣਾ ਤੋਂ ਡਾ. ਤਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਕਰੀਬ 115 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਨੂੰ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੌਰਾਨ ਨਵੇਂ ਜਬਾੜੇ ਬਣਾਉਣ ਦੀ ਅਗਲੀ ਪ੍ਰਕਿਰਿਆ ਪੂਰੀ ਕੀਤੀ ਗਈ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 15 ਜੁਲਾਈ ਦਿਨ ਬੁੱਧਵਾਰ ਨੂੰ ਲਗਾਇਆ ਜਾਵੇਗਾ। ਇਸ ਮੌਕੇ ਗੁਲਾਬ ਸਿੰਘ ਠਾਕੁਰ, ਗੁਲਸ਼ਨ ਕਪੂਰ, ਕੁਲਦੀਪ ਦੁੱਗਲ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਰੂਪ ਲਾਲ, ਕ੍ਰਿਸ਼ਨ ਕੁਮਾਰ, ਰਮਨ ਲਾਲ, ਮੁਕੇਸ਼ ਕੁਮਾਰ, ਕ੍ਰਿਸ਼ਨ ਕੁਮਾਰ ਸਾਬਕਾ ਫੂਡ ਸਪਲਾਈ ਅਫਸਰ ਆਦਿ ਹਾਜ਼ਰ ਸਨ।
ਤਸਵੀਰ- ਫਗਵਾੜਾ ਦੇ ਬਲੱਡ ਬੈਂਕ ਵਿਖੇ ਲੋੜਵੰਦ ਬਜੁਰਗ ਨੂੰ ਜਬਾੜੇ ਵੰਡਦੇ ਹੋਏ ਪਤਵੰਤੇ।

Related Articles

Leave a Reply

Your email address will not be published. Required fields are marked *

Check Also
Close
Back to top button