ਸਥਾਨਕ ਖਬਰ

ਲਾਇਨਜ਼ ਕਲੱਬ ਫਗਵਾੜਾ ਵਿਸ਼ਵਾਸ ਨੇ ਸਿਵਲ ਹਸਪਤਾਲ ਵਿਖੇ ਰਾਸ਼ਟਰੀ ਡਾਕਟਰ ਦਿਵਸ ਮੌਕੇ ਡਾਕਟਰਾਂ ਦਾ ਕੀਤਾ ਸਨਮਾਨ

ਲਾਇਨਜ਼ ਕਲੱਬ ਫਗਵਾੜਾ ਵਿਸ਼ਵਾਸ ਨੇ ਸਿਵਲ ਹਸਪਤਾਲ ਵਿਖੇ ਰਾਸ਼ਟਰੀ ਡਾਕਟਰ ਦਿਵਸ ਮੌਕੇ ਡਾਕਟਰਾਂ ਦਾ ਕੀਤਾ ਸਨਮਾਨ

ਫਗਵਾੜਾ  8 ਜੁਲਾਈ  (ਸੁਸ਼ੀਲ ਸ਼ਰਮਾ /ਨਵੋਦਿਤ ਸ਼ਰਮਾ )                                  ਲਾਇਨਜ਼  ਕਲੱਬ ਫਗਵਾੜਾ ਵਿਸ਼ਵਾਸ ਵਲੋਂ ਪ੍ਰਧਾਨ ਲਾਇਨ ਪ੍ਰਦੀਪ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਵਲ ਹਸਪਤਾਲ ਫਗਵਾੜਾ ਵਿਖੇ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਗਿਆ ਇਸ ਮੌਕੇ ਕੱਲਬ  ਵੱਲੋਂ ਸਿਵਲ ਹਸਪਤਾਲ ਫਗਵਾੜਾ ਦੇ ਮੈਡੀਕਲ ਸਪੈਸ਼ਲਿਸਟ ਡਾ ਦਰਸ਼ਨ ਬੱਧਨ ਅਤੇ ਬਲੱਡ ਬੈਂਕ ਸਿਵਲ ਹਸਪਤਾਲ ਫਗਵਾੜਾ ਦੇ ਇੰਚਾਰਜ ਬੀ ਟੀ ੳ ਡਾ ਸਰੂਚੀ ਮੰਗਲ ਵੱਲੋਂ ਸਮਾਜ ਦੀ ਸੇਵਾ ਲਈ ਨਿਭਾਈ ਜਾ ਰਹੀ ਅਹਿਮ ਭੂਮਿਕਾ ਲਈ ਸਨਮਾਨਿਤ ਕੀਤਾ ਗਿਆ ਇਸ ਮੌਕੇ ਪ੍ਰਧਾਨ ਲਾਇਨ  ਪ੍ਰਦੀਪ ਸਿੰਘ ਨੇ ਕਿਹਾ ਕਿ ਡਾਕਟਰ ਆਪਣੇ ਫ਼ਰਜ਼ ਨੂੰ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਸੇਵਾ ਸਮਾਜ ਲਈ ਅਨਮੋਲ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ ਇਸ ਮੌਕੇ ਡਾਕਟਰਾਂ ਨੂੰ  ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਡਾਕਟਰਾਂ ਨੂੰ ਡਾਕਟਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਇਸ ਮੌਕੇ ਲਾਇਨ  ਸੁਸ਼ੀਲ ਸ਼ਰਮਾ, ਲਾਇਨ  ਇੰਦਰਜੀਤ ਸਿੰਘ,ਸਮਾਜ ਸੇਵੀ ਡਾ ਰਮਨ ਸ਼ਰਮਾ, ਲਲਨ ਕੁਮਾਰ ਸਟਾਫ ਨਰਸ ਜਸਪ੍ਰੀਤ ਕੌਰ ਧਰਮਿੰਦਰ ਸਮੂਹ ਸਟਾਫ ਮੌਜੂਦ ਰਿਹਾ

Related Articles

Leave a Reply

Your email address will not be published. Required fields are marked *

Back to top button