ਪ੍ਰਮੁੱਖ ਖਬਰਾਂ

ਜੋਗਿੰਦਰ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਲਵਲੀ ਯੁਨੀਵਰਸਿਟੀ ਪੁੱਜਣ ਤੇ ਕੀਤਾ ਸਵਾਗਤ

ਜੋਗਿੰਦਰ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਲਵਲੀ ਯੁਨੀਵਰਸਿਟੀ ਪੁੱਜਣ ਤੇ ਕੀਤਾ ਸਵਾਗਤ

ਫਗਵਾੜਾ 10 ਨਵੰਬਰ (    ਨਵੋਦਿਤ ਸ਼ਰਮਾ        ) ਆਰੀਆ ਪ੍ਰਤੀਨਿਧੀ ਸਭਾ ਪੰਜਾਬ ਵਲੋਂ ਮਹਾਰਿਸ਼ੀ ਦਯਾਨੰਦ ਸਰਸਵਤੀ ਦੀ 200 ਵੀ ਜਯੰਤੀ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਆਯੋਜਿਤ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਕਰਨ ਲਈ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਵਿਸ਼ੇਸ਼ ਤੌਰ ਤੇ ਐਲ.ਪੀ.ਯੂ. ਪੁੱਜੇ। ਉਹਨਾਂ ਨੇ ਜਿੱਥੇ ਗੁਲਦਸਤਾ ਭੇਂਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਘਾ ਸਵਾਗਤ ਕੀਤਾ ਉੱਥੇ ਹੀ ਮਹਾਰਿਸ਼ੀ ਦਯਾਨੰਦ ਸਰਸਵਤੀ ਬਾਰੇ ਆਪਣੇ ਵਿਚਾਰ ਪ੍ਰਗਟਾਉਂਦਿਆਂ ਕਿਹਾ ਕਿ ਦਯਾਨੰਦ ਸਰਸਵਤੀ ਇੱਕ ਮਹਾਨ ਚਿੰਤਕ ਅਤੇ ਸਮਾਜ ਸੁਧਾਰਕ ਸਨ, ਜਿਹਨਾਂ ਨੇ ਵਿਰੋਧੀਆਂ ਤੋਂ ਬੇਪਰਵਾਹ ਆਪਣੇ ਵਿਚਾਰਾਂ ਨਾਲ ਸਮਾਜ ਦੇ ਇਕ ਵੱਡੇ ਵਰਗ ਨੂੰ ਪ੍ਰਭਾਵਿਤ ਕੀਤਾ ਅਤੇ ਆਰਿਆ ਸਮਾਜ ਦੀ ਸਥਾਪਨਾ ਕੀਤੀ। ਉਹਨਾਂ ਨੇ ਸਮਾਜਿਕ ਕੁਰੀਤੀਆਂ ਅਤੇ ਪਖੰਡਾਂ ਖਿਲਾਫ ਵੀ ਆਵਾਜ਼ ਬੁਲੰਦ ਕੀਤੀ। ਅਜਿਹੇ ਮਹਾਪੁਰਸ਼ਾਂ ਦਾ ਹਮੇਸ਼ਾ ਸਤਿਕਾਰ ਹੋਣਾ ਚਾਹੀਦਾ ਹੈ। ਇਸ ਮੌਕੇ ਲਵਲੀ ਯੁਨੀਵਰਸਿਟੀ ਦੇ ਵੀ.ਸੀ. ਅਸ਼ੋਕ ਮਿੱਤਲ, ਐਸ.ਡੀ.ਐਮ. ਫਗਵਾੜਾ ਜਸ਼ਨਜੀਤ ਸਿੰਘ, ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਸਮੇਤ ਹੋਰ ਪਤਵੰਤੇ ਵੀ ਹਾਜਰ ਸਨ।
ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Check Also
Close
Back to top button