ਗੁਰਦੀਪ ਸਿੰਘ ਕੰਗ ਬਣੇ ਹਿਉਮਨ ਰਾਈਟਸ ਕੌਂਸਲ (ਇੰਡੀਆ) ਦੇ ਫਗਵਾੜਾ ਪ੍ਰਧਾਨ
ਗੁਰਦੀਪ ਸਿੰਘ ਕੰਗ ਬਣੇ ਹਿਉਮਨ ਰਾਈਟਸ ਕੌਂਸਲ (ਇੰਡੀਆ) ਦੇ ਫਗਵਾੜਾ ਪ੍ਰਧਾਨ
ਫਗਵਾੜਾ 11 ਨਵੰਬਰ ( ਨਵੋਦਿਤ ਸ਼ਰਮਾ ) ਹਿਊਮਨ ਰਾਈਟਸ ਕੌਂਸਲ (ਇੰਡੀਆ) ਵਲੋਂ ਫਗਵਾੜਾ ਦੇ ਉੱਘੇ ਸਮਾਜ ਸੇਵਕ ਗੁਰਦੀਪ ਸਿੰਘ ਕੰਗ ਨੂੰ ਫਗਵਾੜਾ ਸ਼ਾਖਾ ਦਾ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਨੂੰ ਇਸ ਸਬੰਧੀ ਨਿਯੁਕਤੀ ਪੱਤਰ ਕੌਂਸਲ ਦੀ ਕੌਮੀ ਪ੍ਰਧਾਨ ਆਰਤੀ ਰਾਜਪੂਤ ਵੱਲੋਂ ਸ਼ਾਖਾ ਜਾਰੀ ਕੀਤਾ ਗਿਆ ਹੈ। ਗੁਰਦੀਪ ਸਿੰਘ ਕੰਗ ਨੇ ਆਪਣੀ ਨਿਯੁਕਤੀ ਲਈ ਕੌਮੀ ਪ੍ਰਧਾਨ ਆਰਤੀ ਰਾਜਪੂਤ ਅਤੇ ਪੰਜਾਬ ਪ੍ਰਧਾਨ ਸੁਖਵੰਤ ਸਿੰਘ ਪੱਡਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਲੋਕ ਆਪਣੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਨਹੀਂ ਹਨ, ਜਿਸ ਕਾਰਨ ਉਹ ਹਰ ਪੱਧਰ ’ਤੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ। ਜਿਸ ਨੂੰ ਦੇਖਦੇ ਹੋਏ ਉਨ੍ਹਾਂ ਦੀ ਤਰਜੀਹ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਅਤੇ ਇਨ੍ਹਾਂ ਅਧਿਕਾਰਾਂ ਲਈ ਸੰਘਰਸ਼ ਵਿੱਚ ਹਰ ਪੱਧਰ ’ਤੇ ਸਹਿਯੋਗ ਦੇਣਾ ਹੋਵੇਗੀ। ਉਨ੍ਹਾਂ ਦੱਸਿਆ ਕਿ ਉਹ ਜਲਦੀ ਹੀ ਸੀਨੀਅਰ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਆਪਣੀ ਕਾਰਜਕਾਰਨੀ ਦਾ ਐਲਾਨ ਕਰਨਗੇ। ਗੁਰਦੀਪ ਸਿੰਘ ਕੰਗ ਨੂੰ ਕੌਂਸਲ ਦਾ ਸ਼ਾਖਾ ਪ੍ਰਧਾਨ ਬਣਨ ’ਤੇ ਉਨ੍ਹਾਂ ਦੇ ਸ਼ੁਭਚਿੰਤਕਾਂ ਵੱਲੋਂ ਸ਼ੁੱਭ ਇੱਛਾਵਾਂ ਦਿੱਤੀਆਂ ਜਾ ਰਹੀਆਂ ਹਨ।
ਤਸਵੀਰ: ਗੁਰਦੀਪ ਸਿੰਘ ਕੰਗ।