ਕਪੂਰਥਲਾ

*ਡੇਂਗੂ : ਸਿਵਲ ਸਰਜਨ ਵਲੋਂ ਐਸ.ਐਮ.ਓਜ਼ ਨੂੰ ਹਦਾਇਤਾਂ ਜਾਰੀ*

*ਡੇਂਗੂ : ਸਿਵਲ ਸਰਜਨ ਵਲੋਂ ਐਸ.ਐਮ.ਓਜ਼ ਨੂੰ ਹਦਾਇਤਾਂ ਜਾਰੀ*

ਕਪੂਰਥਲਾ, 18 ਅਕਤੂਬਰ (ਨਵੋਦਿਤ ਸ਼ਰਮਾ) ਸ਼ ਡੇਂਗੂ ਦੇ ਸੰਬਧ ਵਿਚ ਅੱਜ ਸਿਵਲ ਸਰਜਨ ਕਪੂਰਥਲਾ ਡਾਕਟਰ ਰਿਚਾ ਭਾਟੀਆ ਵੱਲੋਂ ਵੀਡਿਓ ਕਾਨਫਰੰਸ ਰਾਹੀਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੋਕੇ ਓਹਨਾਂ ਕਿਹਾ ਕਿ ਫੀਲਡ ਵਿਚ ਡੇਂਗੂ ਤੋਂ ਬਚਾਅ ਲਈ ਵੱਧ ਤੋਂ ਵੱਧ ਜਾਗਰੂਕਤਾ ਕੀਤੀ ਜਾਏ। ਸਮੂਹ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਹੋਰਨਾਂ ਵਿਭਾਗਾਂ ਨਾਲ ਰਾਬਤਾ ਕਾਇਮ ਕਰ ਕੇ ਸਰਕਾਰ ਵੱਲੋਂ ਚਲਾਈ ਜਾ ਰਹੀ ਡੇਂਗੂ ਵਿਰੋਧੀ ਮੁਹਿੰਮ ਨੂੰ ਸਫਲ ਕੀਤਾ ਜਾਏ। ਇਹੀ ਨਹੀਂ ਸਿਵਲ ਸਰਜਨ ਡਾਕਟਰ ਰਿਚਾ ਭਾਟੀਆ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਫੀਲਡ ਵਿਚ ਟੀਮਾਂ ਰਾਹੀਂ ਡੋਰ ਟੂ ਡੋਰ ਵਿਜ਼ਿਟ ਕੀਤੀ ਜਾਏ ਤੇ ਪਾਣੀ ਦੇ ਸੋਮਿਆਂ ਦੀ ਚੈਕਿੰਗ ਕੀਤੀ ਜਾਏ ਤੇ ਜੇ ਕਿੱਤੇ ਲਾਰਵਾ ਮਿਲਦਾ ਹੈ ਤਾਂ ਉਸ ਨੂੰ ਮੋਕੇ ਤੇ ਨਸ਼ਟ ਕੀਤਾ ਜਾਏ। ਡਾਕਟਰ ਰਿਚਾ ਭਾਟੀਆ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਯੋਗ ਕਰਨ ।ਇਸ ਮੋਕੇ ਤੇ ਸਹਾਇਕ ਸਿਵਲ ਸਰਜਨ ਡਾਕਟਰ ਅਨੂੰ ਸ਼ਰਮਾ,ਜਿਲਾ ਸਿਹਤ ਅਫ਼ਸਰ ਡਾਕਟਰ ਰਾਜੀਵ ਪ੍ਰਾਸ਼ਰ, ਜਿਲਾ ਟੀਕਾਕਰਨ ਅਫ਼ਸਰ ਡਾਕਟਰ ਰਣਦੀਪ ਸਿੰਘ, ਜਿਲਾ ਐਪੀਡੀਮੋਲੋਜਿਸਟ ਡਾਕਟਰ ਨਦਿਕਾ ਖੁੱਲਰ,ਡਾਕਟਰ ਭਰਮਿੰਦਰ ਬੈਂਸ ਵੀ ਹਾਜ਼ਰ ਸਨ

Related Articles

Leave a Reply

Your email address will not be published. Required fields are marked *

Back to top button