ਸਥਾਨਕ ਖਬਰ

ਸਤਨਾਮਪੁਰਾ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆ ਦੇ ਕੱਟੇ ਚਲਾਨ

ਸਤਨਾਮਪੁਰਾ ਪੁਲਿਸ ਨੇ ਟ੍ਰੈਫਿਕ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਸਪੈਸ਼ਲ ਨਾਕਾਬੰਦੀ ਕੀਤੀ

ਫਗਵਾੜਾ (  ਨਵੋਦਿਤ ਸ਼ਰਮਾ    ) ਐਸ ਐਸ ਪੀ ਕਪੂਰਥਲਾ ਦੀਆ ਹਿਦਾਇਤ ਤੇ ਐਸ ਪੀ ਫਗਵਾੜਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ ਐਸ ਪੀ ਫਗਵਾੜਾ ਦੀ ਯੋਗ ਅਗਵਾਈ ਹੇਠ ਥਾਣਾ ਸਤਨਾਮਪੁਰਾ ਦੇ ਮੁੱਖ ਥਾਣਾ ਅਫਸਰ ਗੋਰਵ ਧੀਰ ਦੀ ਸੁਚੱਜੀ ਦੇਖਰੇਖ ਹੇਠ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆ ਖਿਲਾਫ ਇਲਾਕਾ ਸਤਨਾਮਪੁਰਾ ਵਿਖੇ ਸਪੈਸ਼ਲ ਨਾਕਾਬੰਦੀ ਕਰ ਆਉਣ ਜਾਣ ਵਾਲੇ ਵਹੀਕਲਾ ਦੀ ਚੈਕਿੰਗ ਕੀਤੀ ਗਈ ਇਸ ਮੌਕੇ ਏ ਐਸ ਆਈ ਜਸਵਿੰਦਰ ਸਿੰਘ, ਏ ਐਸ ਆਈ ਨਰਿੰਦਰ ਸਿੰਘ , ਮੁੱਖ ਥਾਣਾ ਮੁਨਸ਼ੀ ਦਿਲਪ੍ਰੀਤ ਸਿੰਘ , ਸਹਾਇਕ ਥਾਣਾ ਮੁਨਸੀ ਹੋਲਦਾਰ  ਮੰਗਲਵੀਰ ਸਿੰਘ , ਸੀਨੀਅਰ ਕਾਂਸਟੇਬਲ ਗੁਰਪ੍ਰੀਤ ਕੌਰ , ਸਿਮਰਨਜੀਤ ਕੌਰ ਵਲੋਂ  ਵਿਸ਼ੇਸ਼ ਨਾਕਾ ਲਾ ਕੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ ਇਸ ਮੌਕੇ ਜਸਵਿੰਦਰ ਸਿੰਘ ਏ ਐਸ ਆਈ ਨੇ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ
ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਥਾਣਾ ਸਤਨਾਮਪੁਰਾ ਅਧੀਨ ਆਉਂਦੇ ਇਲਾਕਿਆ ਦੀਆ ਵੱਖ ਵੱਖ ਥਾਵਾਂ ਤੇ ਨਾਕੇ ਲਗਾ ਕੇ ਪੁਲਿਸ ਪਾਰਟੀ ਵੱਲੋਂ ਵਹੀਕਲਾਂ ਦੀ ਚੈਕਿੰਗ ਕੀਤੀ ਜਾਂਦੀ ਰਹੇਗੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਲਾਕਾ ਸਤਨਾਮਪੁਰਾ ਵਿਖੇ ਇਸ ਨਾਕੇ ਦੌਰਾਨ ਕਈ ਲੋਕਾਂ ਦੇ ਵਹੀਕਲਾ ਦੀ ਚੈਕਿੰਗ ਕੀਤੀ ਗਈ ਅਤੇ ਉਨ੍ਹਾਂ ਵਿਚੋਂ ਕਾਗਜ਼ ਪੂਰੇ ਨਾ ਹੋਣ ਕਾਰਨ ਉਨ੍ਹਾਂ ਦੇ ਮੋਕੇ ਤੇ ਚਲਾਨ ਕੱਟੇ ਗਏ ਅਤੇ ਕੁਝ ਇੱਕ ਲੋਕਾ ਨੂੰ ਵਾਰਨਿੰਗ ਦੇ ਕੇ ਛੱਡਿਆ ਗਿਆ

Related Articles

Leave a Reply

Your email address will not be published. Required fields are marked *

Back to top button