ਅਸ਼ੋਕ ਭਾਟੀਆ ਦੀ ਅਗਵਾਈ ‘ਚ ਆਪ ਆਗੂਆਂ ਨੇ ਕੀਤਾ ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਸ਼ੈਲੀ ਕਲਸੀ ਦਾ ਸਵਾਗਤ
ਅੰਮ੍ਰਿਤਸਰ ਫੇਰੀ ਦੌਰਾਨ ਫਗਵਾੜਾ ‘ਚ ਵਰਕਰਾਂ ਨਾਲ ਹੋਏ ਰੂਬਰੂੂ
ਫਗਵਾੜਾ 26 ਨਵੰਬਰ ( ਨਵੋਦਿਤ ਸ਼ਰਮਾ ) ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅੱਜ ਅੰਮ੍ਰਿਤਸਰ ਦੇ ਧਾਰਮਿਕ ਅਸਥਾਨਾਂ ਦੀ ਯਾਤਰਾ ਦਰਮਿਆਨ ਫਗਵਾੜਾ ‘ਚ ਪਾਰਟੀ ਵਰਕਰਾਂ ਨਾਲ ਰੂਬਰੂ ਹੋਏ। ਫਗਵਾੜਾ ਪੁੱਜਣ ਤੇ ਉਹਨਾਂ ਦਾ ਸਵਾਗਤ ਪਾਰਟੀ ਦੇ ਜਿਲ੍ਹਾ ਸਕੱਤਰ ਅਸ਼ੋਕ ਭਾਟੀਆ ਦੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਗੁਲਦਸਤੇ ਭੇਂਟ ਕਰਕੇ ਕੀਤਾ ਗਿਆ। ਅਸ਼ੋਕ ਭਾਟੀਆ ਨੇ ਦੋਵੇਂ ਨਵ-ਨਿਯੁਕਤ ਪ੍ਰਧਾਨਾਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਕਿਹਾ ਕਿ ਉਹਨਾਂ ਦੀ ਨਿਯੁਕਤੀ ਨਾਲ ਪੰਜਾਬ ਭਰ ‘ਚ ਪਾਰਟੀ ਨੂੰ ਵੱਡੀ ਮਜਬੂਤੀ ਮਿਲੇਗੀ। ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਵਰਕਰਾਂ ਨੂੰ ਫਗਵਾੜਾ ਕਾਰਪੋਰੇਸ਼ਨ ਚੋਣਾਂ ਦੀ ਜੋਰਾਂ-ਸ਼ੋਰਾਂ ਨਾਲ ਤਿਆਰੀ ਕਰਨ ਦੀ ਹੱਲਾਸ਼ੇਰੀ ਦਿੱਤੀ ਅਤੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਅਤੇ ਆਪ ਪਾਰਟੀ ਦੀ ਮਜਬੂਤੀ ਲਈ ਫਗਵਾੜਾ ਸਮੇਤ ਸਾਰੀਆਂ ਕਾਰਪੋਰੇਸ਼ਨਾਂ ‘ਤੇ ਪਾਰਟੀ ਦੀ ਜਿੱਤ ਯਕੀਨੀ ਬਨਾਉਣਾ ਬਹੁਤ ਜਰੂਰੀ ਹੈ। ਆਪ ਆਗੂਆਂ ਤੇ ਵਰਕਰਾਂ ਨੇ ਉਹਨਾਂ ਨੂੰ ਭਰੋਸਾ ਦਿੱਤਾ ਕਿ ਫਗਵਾੜਾ ਕਾਰਪੋਰੇਸ਼ਨ ਚੋਣਾਂ ‘ਚ ਆਪ ਪਾਰਟੀ ਦੀ ਵਜਾਰਤ ਯਕੀਨੀ ਬਣਾਈ ਜਾਵੇਗੀ। ਸਵਾਗਤ ਕਰਨ ਵਾਲਿਆਂ ‘ਚ ਦੀਪਕ ਬਾਲੀ, ਜਸਬੀਰ ਰਾਜਾ ਗਿੱਲ ਐਮ.ਐਲ.ਏ., ਜਿਲ੍ਹਾ ਕੈਸ਼ੀਅਰ ਹਰੀਓਮ ਗੁਪਤਾ, ਸੰਤੋਸ਼ ਕੁਮਾਰ ਗੋਗੀ ਜਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਕਪੂਰਥਲਾ, ਗੋਪੀ ਬੇਦੀ ਬਲਾਕ ਪ੍ਰਧਾਨ, ਸੀਨੀਅਰ ਆਗੂ ਹਰਜਿੰਦਰ ਸਿੰਘ ਖਾਲਸਾ, ਡਾ. ਜਤਿੰਦਰ ਸਿੰਘ ਪਰਹਾਰ, ਤਵਿੰਦਰ ਰਾਮ ਚੇਅਰਮੈਨ ਮਾਰਕਿਟ ਕਮੇਟੀ, ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਚੇਅਰਮੈਨ ਨਗਰ ਸੁਧਾਰ ਟਰੱਸਟ, ਵਿੱਕੀ, ਸਤੀਸ਼ ਸਹੋਤਾ, ਹਰਦੀਸ਼ ਜੋਸ਼ੀ, ਕਵੀਸ਼ ਭਾਟੀਆ, ਮੁਨੀਸ਼ ਜੰਡਾ, ਆਸ਼ੂ ਮੱਟੂ, ਹਰਦੀਸ਼ ਜੋਸ਼ੀ, ਮਾਣੋ ਮਹੰਤ, ਨੰਨੂ ਸੇਠੀ ਆਦਿ ਸ਼ਾਮਲ ਸਨ।
ਤਸਵੀਰ ਸਮੇਤ।