ਸਥਾਨਕ ਖਬਰ

ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਨੇ ਵਿਦਿਆਰਥਣ ਦੀ ਸਾਲ ਭਰ ਦੀ ਫੀਸ ਸਕੂਲ ਨੂੰ ਕੀਤੀ ਭੇਂਟ

ਪ੍ਰਿੰਸੀਪਲ ਸਵਿਤਾ ਹਾਂਡਾ ਨੇ ਕੀਤੀ ਉਪਰਾਲੇ ਦੀ ਸ਼ਲਾਘਾ

ਗਵਾੜਾ 4 ਫਰਵਰੀ (  ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ     ) ਲਾਇਨਜ਼ ਇੰਟਰਨੈਸ਼ਨਲ 321-ਡੀ ਦੀ ਮੋਹਰੀ ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਨੇ ਬੇਟੀ ਪੜ੍ਹਾਓ ਮੁਹਿੰਮ ਤਹਿਤ ਅੱਜ ਇਕ ਸਕੂਲੀ ਵਿਦਿਆਰਥਣ ਦੀ ਪੂਰੇ ਸਾਲ ਦੀ ਟਿਊਸ਼ਨ ਫੀਸ ਸਕੂਲ ਪਿ੍ਰੰਸੀਪਲ ਨੂੰ ਅਦਾ ਕੀਤੀ। ਇਸ ਦੌਰਾਨ ਕਲੱਬ ਦੇ ਪ੍ਰਧਾਨ ਲਾਇਨ ਸੰਜੀਵ ਸੂਰੀ, ਮੀਤ ਪ੍ਰਧਾਨ ਲਾਇਨ ਸੁਮਿਤ ਭੰਡਾਰੀ ਅਤੇ ਕੈਸ਼ੀਅਰ ਲਾਇਨ ਅਜੈ ਕੁਮਾਰ ਨੇ ਦੱਸਿਆ ਕਿ ਰਾਮਗੜ੍ਹੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੁਰਾਣਾ ਡਾਕਖਾਨਾ ਰੋਡ ਦੀ ਦੂਜੀ ਜਮਾਤ ਦੀ ਵਿਦਿਆਰਥਣ ਜਿਸ ਦਾ ਪਰਿਵਾਰ ਆਰਥਿਕ ਪੱਖੋਂ ਬਹੁਤ ਕਮਜ਼ੋਰ ਹੈ, ਉਸ ਦੀ ਸਾਲ ਭਰ ਦੀ ਫੀਸ ਸਕੂਲ ਨੂੰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪਰਿਵਾਰ ਦੀ ਧੀ ਆਰਥਿਕ ਤੰਗੀ ਕਾਰਨ ਸਿੱਖਿਆ ਦੇ ਅਧਿਕਾਰ ਤੋਂ ਵਾਂਝੀ ਨਾ ਰਹੇ। ਸਕੂਲ ਪ੍ਰਿੰਸੀਪਲ ਸਵਿਤਾ ਹਾਂਡਾ ਅਤੇ ਸਟਾਫ਼ ਨੇ ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਲਈ ਬੇਟੀਆਂ ਦਾ ਉਚੇਰੀ ਸਿੱਖਿਆ ਪ੍ਰਾਪਤ ਕਰਨਾ ਬਹੁਤ ਜ਼ਰੂਰੀ ਹੈ, ਤਾਂ ਹੀ ਉਹ ਆਤਮ ਨਿਰਭਰ ਬਣਨ ਦੇ ਕਾਬਲ ਹੋ ਸਕਦੀਆਂ ਹਨ। ਇਸ ਦਿਸ਼ਾ ਵਿੱਚ ਸਰਕਾਰਾਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਲੋੜਵੰਦ ਵਿਦਿਆਰਥਣਾਂ ਦੀ ਹਰ ਸੰਭਵ ਮਦਦ ਕਰਦੇ ਰਹਿਣਾ ਚਾਹੀਦਾ ਹੈ।
ਤਸਵੀਰ: ਪ੍ਰਿੰਸੀਪਲ ਸਵਿਤਾ ਹਾਂਡਾ ਨੂੰ ਵਿਦਿਆਰਥਣ ਦੀ ਫੀਸ ਭੇਂਟ ਕਰਦੇ ਹੋਏ ਲਾਇਨ ਸੰਜੀਵ ਸੂਰੀ, ਅਜੈ ਕੁਮਾਰ ਅਤੇ ਸੁਮਿਤ ਭੰਡਾਰੀ।

Related Articles

Leave a Reply

Your email address will not be published. Required fields are marked *

Back to top button