ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਇੱਕ ਲੋੜਵੰਦ ਪਰਿਵਾਰ ਨੂੰ ਲੜਕੀ ਦੇ ਵਿਆਹ ’ਤੇ ਸ਼ਗਨ ਦੇ ਨਾਲ ਦਿੱਤੇ ਕੰਬਲ ਅਤੇ ਸੂਟ
ਹਿਊਮਨ ਰਾਈਟਸ ਕੌਂਸਲ ਨੇ ਕੀਤਾ ਸ਼ਲਾਘਾਯੋਗ ਉਪਰਾਲਾ
ਫਗਵਾੜਾ 9 ਮਾਰਚ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)
ਹਿਊਮਨ ਰਾਈਟਸ ਕੌਂਸਲ (ਇੰਡੀਆ) ਦੀ ਫਗਵਾੜਾ ਸ਼ਾਖਾ ਨੇ ਪ੍ਰਧਾਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਅੱਜ ਇੱਕ ਲੋੜਵੰਦ ਪਰਿਵਾਰ ਨੂੰ ਉਨ੍ਹਾਂ ਦੀ ਧੀ ਦੇ ਵਿਆਹ ਮੌਕੇ ਗਰਮ ਕੰਬਲ, ਸੂਟ ਅਤੇ ਸ਼ਗਨ ਵਜੋਂ ਨਗਦੀ ਭੇਟ ਕੀਤੀ। ਇਸ ਪ੍ਰੋਜੈਕਟ ਵਿੱਚ ਹਿਊਮਨ ਰਾਈਟਸ ਕੌਂਸਲ ਐਜੂਕੇਸ਼ਨ ਸੈੱਲ ਦੇ ਪ੍ਰਧਾਨ ਹਰਮੇਸ਼ ਲਾਲ ਦਾ ਵਿਸ਼ੇਸ਼ ਸਹਿਯੋਗ ਰਿਹਾ। ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ, ਉਨ੍ਹਾਂ ਦੀ ਸੰਸਥਾ ਸਮਾਜ ਦੇ ਲੋੜਵੰਦਾਂ ਦੀ ਮਦਦ ਕਰਨ ਵਿੱਚ ਵੀ ਸਭ ਤੋਂ ਅੱਗੇ ਹੈ। ਲੜਕੀ ਦੇ ਪਰਿਵਾਰ ਦੀ ਆਰਥਿਕ ਹਾਲਤ ਕਮਜ਼ੋਰ ਹੋਣ ਬਾਰੇ ਜਾਣਕਾਰੀ ਮਿਲਣ ‘ਤੇ ਉਨ੍ਹਾਂ ਨੇ ਪਰਿਵਾਰ ਦੀ ਮਦਦ ਕਰਨ ਲਈ ਇਹ ਯਤਨ ਕੀਤਾ ਹੈ। ਇਸ ਦੌਰਾਨ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਗੁਰਦੀਪ ਸਿੰਘ ਕੰਗ ਸਮੇਤ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਹਾਇਤਾ ਉਨ੍ਹਾਂ ਲਈ ਬਹੁਤ ਮਦਦਗਾਰ ਹੈ। ਹਰਮੇਸ਼ ਲਾਲ ਨੇ ਲੜਕੀ ਦੇ ਪਰਿਵਾਰ ਨੂੰ ਵਿਆਹ ਦੀਆਂ ਸ਼ੁਭ ਇੱਛਾਵਾਂ ਦਿੰਦੇ ਹੋਏ ਕਿਹਾ ਕਿ ਧੀਆਂ ਸਭ ਦੀਆਂ ਸਾਂਝੀਆਂ ਹੁੰਦੀਆਂ ਹਨ। ਧੀਆਂ ਦੇ ਵਿਆਹ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਅਜਿਹੇ ਪ੍ਰੋਜੈਕਟ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਕੌਂਸਲ ਦੇ ਉਪ ਪ੍ਰਧਾਨ ਸਤਵਿੰਦਰ ਸਿੰਘ ਭੰਮਰਾ, ਡਾ. ਲੈਂਬਰ ਰਾਮ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਤਸਵੀਰ ਸਮੇਤ।