ਸਥਾਨਕ ਖਬਰ

ਡਾ. ਅੰਬੇਡਕਰ ਵੱਲੋਂ ਲਿਖੇ ਸੰਵਿਧਾਨ ਦੀ ਬਦੌਲਤ ਹਰੇਕ ਨਾਗਰਿਕ ਨੂੰ ਮਿਲੇ ਮਨੁੱਖੀ ਅਧਿਕਾਰ : ਗੁਰਦੀਪ ਸਿੰਘ ਕੰਗ

ਬੁੱਤ ਨੂੰ ਫੁੱਲਾਂ ਦੇ ਹਾਰ ਭੇਟ ਕੀਤੇ ਅਤੇ ਲੱਡੂ ਵੰਡ ਕੇ ਸਾਂਝੀ ਕੀਤੀ ਖੁਸ਼ੀ

ਫਗਵਾੜਾ 14 ਅਪ੍ਰੈਲ (  ਸੁਸ਼ੀਲ ਸ਼ਰਮਾ /ਨਵੋਦਿਤ ਸ਼ਰਮਾ)        ਹਿਊਮਨ ਰਾਈਟਸ ਕੌਂਸਲ (ਇੰਡੀਆ) ਦੇ ਸੂਬਾ ਸਕੱਤਰ ਗੁਰਦੀਪ ਸਿੰਘ ਕੰਗ ਨੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ’ਤੇ ਅੱਜ ਆਪਣੇ ਸਾਥੀਆਂ ਸਮੇਤ ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਸਥਾਪਤ ਡਾ. ਅੰਬੇਡਕਰ ਦੇ ਬੁੱਤ ਨੂੰ ਫੁੱਲ ਭੇਟ ਕਰਕੇ ਨਿੱਘੀ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਆਜ਼ਾਦ ਭਾਰਤ ਦੇ ਹਰੇਕ ਨਾਗਰਿਕ ਨੂੰ ਜੋ ਅਧਿਕਾਰ ਪ੍ਰਾਪਤ ਹਨ, ਉਹ ਡਾ. ਅੰਬੇਡਕਰ ਦੁਆਰਾ ਲਿਖੇ ਗਏ ਭਾਰਤੀ ਸੰਵਿਧਾਨ ਦੀ ਬਦੌਲਤ ਮਿਲੇ ਹਨ। ਸਾਰੇ ਭਾਰਤੀਆਂ ਨੂੰ ਡਾ. ਅੰਬੇਡਕਰ ਦੇ ਪ੍ਰਤੀ ਸ਼ਰਧਾ ਦੀ ਭਾਵਨਾ ਰੱਖਣੀ ਚਾਹੀਦੀ ਹੈ। ਉਨ੍ਹਾਂ ਸਮੂਹ ਫਗਵਾੜਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਸਾਹਿਬ ਡਾ. ਅੰਬੇਡਕਰ ਤੋਂ ਪ੍ਰੇਰਨਾ ਲੈਣ ਅਤੇ ਆਪਣੇ ਬੱਚਿਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਵਾਉਣ ਤਾਂ ਜੋ ਅਗਲੀਆਂ ਪੀੜ੍ਹੀਆਂ ਚੰਗੇ ਡਾਕਟਰ, ਵਕੀਲ, ਇੰਜੀਨੀਅਰ, ਲੇਖਕ, ਪੱਤਰਕਾਰ ਜਾਂ ਕਾਰੋਬਾਰੀਆਂ ਵਜੋਂ ਨਵੇਂ ਤੇ ਵਿਕਸਤ ਭਾਰਤ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਣ। ਇਸ ਦੌਰਾਨ ਕੌਂਸਲ ਦੇ ਫਗਵਾੜਾ ਪ੍ਰਧਾਨ ਸਤਵਿੰਦਰ ਸਿੰਘ ਭਮਰਾ, ਸਪੋਰਟਸ ਸੈੱਲ ਦੇ ਪ੍ਰਧਾਨ ਚੰਦਰਮੋਹਨ ਸ਼ਰਮਾ, ਹਰਮੇਸ਼ ਲਾਲ ਕੁਲਥਮ ਪ੍ਰਧਾਨ ਸਿੱਖਿਆ ਸੈੱਲ, ਲਲਿਤ ਸ਼ਰਮਾ ਵਾਈਸ ਪ੍ਰਧਾਨ ਵਪਾਰ ਸੈਲ, ਮਨੋਜ ਕੁਮਾਰ ਤੇ ਵਿੱਕੀ ਚੁੰਬਰ ਨੇ ਵੀ ਬਾਬਾ ਸਾਹਿਬ ਅੰਬੇਡਕਰ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ। ਡਾ. ਅੰਬੇਡਕਰ ਦੇ ਜਨਮ ਦਿਵਸ ਦੀ ਖੁਸ਼ੀ ‘ਚ ਕੌਂਸਲ ਵੱਲੋਂ ਲੱਡੂ ਵੀ ਵੰਡੇ ਗਏ।
ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Back to top button