ਸਥਾਨਕ ਖਬਰ

ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ਵਿਖੇ ਕਰਵਾਇਆ 163ਵਾਂ ਮਹੀਨਾਵਾਰ ਸਮਾਗਮ

* ਸਮਾਜ ਸੇਵਕ ਮਹਿੰਦਰ ਸਿੰਘ ਸੈਣੀ ਨੇ ਕਰਵਾਈ ਸ਼ੁਰੂਆਤ

ਫਗਵਾੜਾ 8 ਜੂਨ (   ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)      ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਸ. ਅਜੀਤ ਸਿੰਘ ਢਿੱਲੋਂ ਦੀ ਯਾਦ ਵਿਚ 163ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸਮਾਜ ਸੇਵਕ ਮਹਿੰਦਰ ਸਿੰਘ ਸੈਣੀ ਨੇ ਸ਼ਿਰਕਤ ਕੀਤੀ। ਮੁੱਖ ਮਹਿਮਾਨ ਨੇ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਰਾਸ਼ਨ ਦੀ ਵੰਡ ਕਰਦਿਆਂ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਅਤੇ ਜਨਰਲ ਸਕੱਤਰ ਸੁਰਿੰਦਰ ਪਾਲ ਨੇ ਪਤਵੰਤਿਆਂ ਨੂੰ ਜੀ ਆਇਆਂ ਆਖਿਆ। ਸਮਾਗਮ ਦੇ ਪ੍ਰਬੰਧਕ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਹ ਸੇਵਾ ਪਿਛਲੇ ਕਰੀਬ 14 ਸਾਲਾਂ ਤੋਂ ਨਿਰੰਤਰ ਜਾਰੀ ਹੈ। ਜਿਸ ਵਿੱਚ ਸਵ. ਅਜੀਤ ਸਿੰਘ ਢਿੱਲੋਂ ਦੇ ਪਰਿਵਾਰ ਦਾ ਵੱਡਮੁੱਲਾ ਯੋਗਦਾਨ ਮਿਲਦਾ ਹੈ। ਜੋ ਆਪਣੇ ਜੀਵਨ ਕਾਲ ਦੌਰਾਨ ਸਮਾਜ ਸੇਵਾ ਨੂੰ ਸਮਰਪਿਤ ਰਹੇ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਪ੍ਰੇਮ ਨਗਰ ਮੁਹੱਲੇ ਦੇ ਵਿਕਾਸ ਵਿਚ ਵੀ ਉਹਨਾਂ ਨੇ ਹਮੇਸ਼ਾ ਵੱਧ-ਚੜ੍ਹ ਕੇ ਯਤਨ ਕੀਤੇ। ਇਸ ਮੌਕੇ ਮੋਹਨ ਲਾਲ ਤਨੇਜਾ, ਰਵੀ ਕਾਂਤ ਸਹਿਗਲ, ਰਾਮ ਲੁਭਾਇਆ, ਗੁਰਦੀਪ ਸਿੰਘ ਤੁਲੀ, ਮਨੀਸ਼ ਕਨੌਜੀਆ ਆਦਿ ਹਾਜ਼ਰ ਸਨ।
ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Back to top button