ਬਲੱਡ ਬੈਂਕ ਫਗਵਾੜਾ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 456ਵਾਂ ਫਰੀ ਕੈਂਪ *110 ਮਰੀਜ਼ਾਂ ਦੀ ਕੀਤੀ ਜਾਂਚ * 14 ਨਵੇਂ ਤਿਆਰ ਜਬਾੜੇ ਵੰਡੇ
ਬਲੱਡ ਬੈਂਕ ਫਗਵਾੜਾ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 456ਵਾਂ ਫਰੀ ਕੈਂਪ *110 ਮਰੀਜ਼ਾਂ ਦੀ ਕੀਤੀ ਜਾਂਚ * 14 ਨਵੇਂ ਤਿਆਰ ਜਬਾੜੇ ਵੰਡੇ
ਫਗਵਾੜਾ 1 ਜੁਲਾਈ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ ਦੰਦਾਂ ਅਤੇ ਜਬਾੜਿਆਂ ਦਾ 456ਵਾਂ ਫਰੀ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਨਿਗਰਾਨੀ ਹੇਠ ਲਗਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਆਈ.ਐਮ.ਏ. ਫਗਵਾੜਾ ਦੇ ਪ੍ਰਧਾਨ ਡਾ. ਤੁਸ਼ਾਰ ਅੱਗਰਵਾਲ ਨੇ ਸ਼ਿਰਕਤ ਕੀਤੀ। ਜਦਕਿ ਵਿਸ਼ੇਸ਼ ਮਹਿਮਾਨਾਂ ਦੇ ਤੌਰ ‘ਤੇ ਸੀ.ਏ. ਰਵਿੰਦਰ ਗੁਲਾਟੀ, ਸੀ.ਏ. ਮੁਕੇਸ਼ ਗੇਰਾ ਸਮੇਤ ਮਹਿੰਦਰ ਸੇਠੀ ਅਤੇ ਤ੍ਰਿਪਤਾ ਸੇਠੀ ਸ਼ਾਮਲ ਹੋਏ। ਇਸ ਦੌਰਾਨ ਬਲੱਡ ਬੈਂਕ ਵਲੋਂ ਪਤਵੰਤਿਆਂ ਨੂੰ ਕੌਮੀ ਡਾਕਟਰ ਦਿਵਸ ਅਤੇ ਸੀ.ਏ. ਦਿਵਸ ਦੀਆਂ ਸ਼ੁੱਭ ਇੱਛਾਵਾਂ ਦਿੰਦਿਆਂ ਸਨਮਾਨਤ ਕੀਤਾ ਗਿਆ। ਉਪਰੰਤ ਡਾ. ਤੁਸ਼ਾਰ ਅੱਗਰਵਾਲ, ਸੀ.ਏ. ਰਵਿੰਦਰ ਗੁਲਾਟੀ ਅਤੇ ਸੀ.ਏ. ਮੁਕੇਸ਼ ਗੇਰਾ ਨੇ ਕੈਂਪ ਦੀ ਆਰੰਭਤਾ ਕਰਵਾਉਂਦੇ ਹੋਏ 14 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡੇ। ਉਹਨਾਂ ਨੇ ਬਲੱਡ ਬੈਂਕ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਕੈਂਪ ਦੌਰਾਨ ਸੀ.ਐਮ.ਸੀ. ਲੁਧਿਆਣਾ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਲਗਭਗ 110 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਲੋੜਵੰਦਾਂ ਦੇ ਨਵੇਂ ਜਬਾੜੇ ਤਿਆਰ ਕਰਨ ਦੀ ਅਗਲੀ ਪ੍ਰਕ੍ਰਿਆ ਪੂਰੀ ਕੀਤੀ ਗਈ। ਇਸ ਤੋਂ ਇਲਾਵਾ, ਮਰੀਜ਼ਾਂ ਦੇ ਟੁੱਟੇ ਦੰਦਾਂ ਦੀ ਫਿਲਿੰਗ ਵੀ ਕੀਤੀ ਗਈ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 15 ਜੁਲਾਈ ਦਿਨ ਮੰਗਲਵਾਰ ਨੂੰ ਲਗਾਇਆ ਜਾਵੇਗਾ। ਇਸ ਮੌਕੇ ਟੀ.ਡੀ. ਚਾਵਲਾ, ਕ੍ਰਿਸ਼ਨ ਕੁਮਾਰ, ਕੁਲਦੀਪ ਦੁੱਗਲ, ਮੋਹਨ ਲਾਲ ਤਨੇਜਾ, ਰੂਪ ਲਾਲ, ਗੁਲਸ਼ਨ ਕਪੂਰ, ਸੁਧਾ ਬੇਦੀ, ਜੁਨੇਸ਼ ਜੈਨ, ਐਨ.ਐਸ. ਸੈਣੀ ਆਦਿ ਹਾਜਰ ਸਨ।
ਤਸਵੀਰ ਸਮੇਤ।