ਸਥਾਨਕ ਖਬਰ

ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਕਰਵਾਇਆ 199ਵਾਂ ਮਾਸਿਕ ਰਾਸ਼ਨ ਵੰਡ ਸਮਾਗਮ

ਸਮਾਜ ਸੇਵਕ ਰਮੇਸ਼ ਗਾਬਾ ਨੇ ਕਰਵਾਈ ਸ਼ੁਰੂਆਤ

ਫਗਵਾੜਾ 16 ਜੁਲਾਈ (ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)         ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਬਲੱਡ ਬੈਂਕ ਦੇ ਸਰਪ੍ਰਸਤ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਅਤੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ 199ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸਮਾਜ ਸੇਵਕ ਰਮੇਸ਼ ਗਾਬਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ 80 ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ ਅਤੇ ਸਮਾਜ ਸੇਵਾ ਵਿੱਚ ਬਲੱਡ ਬੈਂਕ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਹ ਰਾਸ਼ਨ ਵੰਡਣ ਦੀ ਸੇਵਾ ਲਗਭਗ 16 ਸਾਲਾਂ ਤੋਂ ਨਿਰੰਤਰ ਚੱਲ ਰਹੀ ਹੈ। ਜਿਸ ਵਿੱਚ ਸਮਾਜ ਸੇਵਕ ਰਜਿੰਦਰ ਸਿੰਘ ਕੋਛੜ (ਖੰਡਵਾਲੇ), ਰਮੇਸ਼ ਗਾਬਾ, ਰਮੇਸ਼ ਦੁੱਗਲ, ਮਨੀਸ਼ ਬੱਤਰਾ, ਤਾਰਾ ਚੰਦ ਚੁੰਬਰ, ਅਵਤਾਰ ਸਿੰਘ ਕੋਛੜ, ਰਾਜੀਵ ਕੁਮਾਰ, ਐਨ.ਆਰ.ਆਈ. ਸਤਪਾਲ ਵਰਮਾ, ਹਰਸ਼ ਵੀਰਜੀ ਛਾਬੜਾ, ਰਮਨ ਨਹਿਰਾ, ਸੋਨੀ ਦੁੱਗਲ, ਐਡਵੋਕੇਟ ਅੰਕਿਤ ਢੀਂਗਰਾ ਆਦਿ ਵੱਲੋਂ ਵਢਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਵੀ.ਪੀ. ਸਿੰਘ ਅਰੋੜਾ, ਕ੍ਰਿਸ਼ਨ ਕੁਮਾਰ, ਰਮਨ ਨਹਿਰਾ, ਵਿਪਨ ਖੁਰਾਨਾ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਵੰਦਨਾ ਸ਼ਰਮਾ, ਤਾਰਾ ਚੰਦ ਚੁੰਬਰ, ਰਮੇਸ਼ ਗਾਬਾ, ਅਸ਼ਵਨੀ ਸ਼ਰਮਾ ਆਦਿ ਮੌਜੂਦ ਸਨ।
ਤਸਵੀਰ : ਬਲੱਡ ਬੈਂਕ ਫਗਵਾੜਾ ਵਿਖੇ ਰਾਸ਼ਨ ਵੰਡ ਸਮਾਗਮ ਦੌਰਾਨ ਰਾਸ਼ਨ ਵੰਡਦੇ ਹੋਏ ਮੁੱਖ ਮਹਿਮਾਨ ਅਤੇ ਪਤਵੰਤੇ।

Related Articles

Leave a Reply

Your email address will not be published. Required fields are marked *

Back to top button