ਪੰਜਾਬ

ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਨ ਦਾ ਫੈਸਲਾ ਸਵਾਗਤਯੋਗ – ਸਰਪੰਚ ਰਜਤ ਭਨੋਟ ਰਾਜੂ

ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਨ ਦਾ ਫੈਸਲਾ ਸਵਾਗਤਯੋਗ - ਸਰਪੰਚ ਰਜਤ ਭਨੋਟ ਰਾਜੂ

ਫਗਵਾੜਾ 13 ਅਗਸਤ (    ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)          ਪੰਜਾਬ ਸਰਕਾਰ ਵਲੋਂ ਕਿਸਾਨ ਵਿਰੋਧੀ ਲੈਂਡ ਪੂਲਿੰਗ ਯੋਜਨਾ ਨੂੰ ਵਾਪਸ ਲਏ ਜਾਣ ਦਾ ਸਵਾਗਤ ਕਰਦਿਆਂ ਅੱਜ ਪਿੰਡ ਭੁੱਲਾਰਾਈ ਦੇ ਸਰਪੰਚ ਰਜਤ ਭਨੋਟ ਰਾਜੂ ਨੇ ਇਸ ਯੋਜਨਾ ਨੂੰ ਰੱਦ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਤੋਂ ਇਲਾਵਾ ਇਸ ਯੋਜਨਾ ਦੀ ਭੇਂਟ ਚੜ੍ਹਨ ਜਾ ਰਹੀ ਪਿੰਡ ਭੁੱਲਾਰਾਈ ਦੀ 200 ਏਕੜ ਜਮੀਨ ਨੂੰ ਬਚਾਉਣ ਵਿੱਚ ਸਹਿਯੋਗ ਲਈ ਹਲਕਾ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ ਹਲਕਾ ਇੰਚਾਰਜ ਹਰਨੂਰ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੈਂਡ ਪੂਲਿੰਗ ਯੋਜਨਾ ਨੂੰ ਰੱਦ ਕਰਕੇ ਸਾਬਿਤ ਕੀਤਾ ਹੈ ਕਿ ਉਹ ਕਿਸਾਨਾਂ ਦੇ ਦਰਦ ਨੂੰ ਸਮਝਦੇ ਹਨ। ਕਿਉਂਕਿ ਜੇਕਰ ਇਸ ਯੋਜਨਾ ਨੂੰ ਲਾਗੂ ਕੀਤਾ ਜਾਂਦਾ ਤਾਂ ਪਿੰਡਾਂ ਦਾ ਵੱਡੀ ਪੱਧਰ ਤੇ ਸ਼ਹਿਰੀਕਰਣ ਹੋ ਜਾਣਾ ਸੀ ਅਤੇ ਪੰਜਾਬ ਦਾ ਖੇਤੀ ਪ੍ਰਧਾਨ ਸੂਬਾ ਹੋਣ ਦਾ ਰੁਤਬਾ ਵੀ ਖੋਹਿਆ ਜਾਣਾ ਸੀ। ਪਿੰਡਾਂ ਦੀ ਆਬੋ-ਹਵਾ ਜਹਿਰੀਲੀ ਹੋ ਜਾਣੀ ਸੀ ਅਤੇ ਲੱਖਾਂ ਦਰਖ਼ਤਾਂ ਦੀ ਕਟਾਈ ਦੇ ਨਾਲ ਵਾਤਾਵਰਣ ਨੂੰ ਭਾਰੀ ਨੁਕਸਾਨ ਪਹੁੰਚਣਾ ਸੀ। ਉਹਨਾਂ ਕਿਹਾ ਕਿ ਇਸ ਯੋਜਨਾ ਨੂੰ ਵਾਪਸ ਲੈਣ ਦੇ ਨਾਲ ਵਿਰੋਧੀਆਂ ਦੇ ਮੂੰਹ ਵੀ ਬੰਦ ਹੋ ਗਏ ਹਨ, ਕਿਉਂਕਿ ਵਿਰੋਧੀ ਪਾਰਟੀਆਂ ਇਸ ਮੁੱਦੇ ਨੂੰ ਅਗਲੀਆਂ ਵਿਧਾਨਸਭਾ ਚੋਣਾਂ ਦਾ ਹਥਿਆਰ ਬਨਾਉਣ ਲਈ ਤਿਆਰ ਬੈਠੀਆਂ ਸਨ। ਜਿਸ ਨਾਲ ਸਿਰਫ ਆਮ ਆਦਮੀ ਪਾਰਟੀ ਦਾ ਹੀ ਨਹੀਂ ਸਗੋਂ ਪੰਜਾਬ ਦਾ ਵੀ ਬਹੁਤ ਨੁਕਸਾਨ ਹੋਣਾ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਸੂਬੇ ਨੂੰ ‘ਰੰਗਲਾ ਪੰਜਾਬ’ ਬਨਾਉਣ ਦਾ ਸੁਪਨਾ ਵੀ ਢਹਿ-ਢੇਰੀ ਹੋ ਜਾਣਾ ਸੀ।
ਤਸਵੀਰ – ਸਰਪੰਚ ਰਜਤ ਭਨੋਟ ਰਾਜੂ।

Related Articles

Leave a Reply

Your email address will not be published. Required fields are marked *

Back to top button