ਸਥਾਨਕ ਖਬਰ
ਗੁਰਦੀਪ ਸਿੰਘ ਕੰਗ ਦਾ ਆਪਣੇ ਆਪ ‘ਚ ਇੱਕ ਸੰਸਥਾ ਵਾਂਗ ਸੇਵਾ ਕਾਰਜ ਕਰਨਾ ਸ਼ਲਾਘਾਯੋਗ : ਡਾ. ਰਾਜਕੁਮਾਰ
* ਸੈਂਟਰਲ ਟਾਊਨ ਸਥਿਤ ਕੰਗ ਐਂਟਰਪ੍ਰਾਈਜ਼ ਪਹੁੰਚਣ ’ਤੇ ਕੀਤਾ ਸਵਾਗਤ
ਫਗਵਾੜਾ 23 ਅਗਸਤ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)
ਲੋਕਸਭਾ ਹਲਕਾ ਹੁਸ਼ਿਆਰਪੁਰ ਦੇ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ ਦਾ ਅੱਜ ਸੈਂਟ੍ਰਲ ਟਾਊਨ ਟਾਊਨ ਸਥਿਤ ਕੰਗ ਇੰਟਰਪ੍ਰਾਈਜਿਜ ਵਿਖੇ ਪਹੁੰਚਣ ‘ਤੇ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ, ਮੇਅਰ ਰਾਮਪਾਲ ਉੱਪਲ, ਆਪ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਆਪ ਆਗੂ ਗੁਰਦੀਪ ਦੀਪਾ ਅਤੇ ਜਸਪਾਲ ਸਿੰਘ ਵੀ ਸਨ। ਲਾਇਨ ਗੁਰਦੀਪ ਸਿੰਘ ਕੰਗ, ਜੋ ਕਿ ਐਂਟੀ ਕਰੱਪਸ਼ਨ ਫਾਊਂਡੇਸ਼ਨ ਆਫ਼ ਇੰਡੀਆ ਦੇ ਸਟੇਟ ਡਾਇਰੈਕਟਰ ਵੀ ਹਨ, ਉਹਨਾਂ ਨੇ ਮੈਂਬਰ ਪਾਰਲੀਮੈਂਟ ਡਾ. ਚੱਬੇਵਾਲ ਨੂੰ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਅਤੇ ਦੱਸਿਆ ਕਿ ਉਹ ਜਿੱਥੇ ਐਂਟੀ ਕਰੱਪਸ਼ਨ ਫਾਊਂਡੇਸ਼ਨ ਨਾਲ ਜੁੜ ਕੇ ਸਮਾਜ ਨੂੰ ਭ੍ਰਿਸ਼ਟਾਚਾਰ ਤੋਂ ਬਚਾਅ ਪ੍ਰਤੀ ਜਾਗਰੂਕ ਕਰਦੇ ਹਨ, ਉੱਥੇ ਹੀ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਪਲੇਟਫਾਰਮ ਰਾਹੀਂ ਹਰ ਮਹੀਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਂਦਾ ਹੈ। ਇਸ ਤੋਂ ਇਲਾਵਾ, ਲੋੜਵੰਦ ਮਰੀਜ਼ਾਂ ਨੂੰ ਦਵਾਈਆਂ, ਸਰਕਾਰੀ ਹਸਪਤਾਲਾਂ ਵਿੱਚ ਦਾਖਲ ਮਰੀਜਾਂ ਨੂੰ ਦੁੱਧ, ਫਲ ਆਦਿ ਵੰਡਣ ਦੇ ਨਾਲ-ਨਾਲ, ਲਾਇਨਜ਼ ਕਲੱਬਾਂ ਦੀ ਮਦਦ ਨਾਲ ਰੁੱਖ ਲਗਾ ਕੇ ਲੋਕਾਂ ਨੂੰ ਵਾਤਾਵਰਣ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ। ਇੰਨਾ ਹੀ ਨਹੀਂ, ਸਗੋਂ ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਪ੍ਰਧਾਨ ਹੋਣ ਦੇ ਨਾਤੇ ਵੀ ਉਹ ਕਈ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਕਰਦੇ ਹਨ। ਜਿਸ ਵਿੱਚ ਉਨ੍ਹਾਂ ਨੂੰ ਸੰਮਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ ਅਤੇ ਹੋਰ ਸਾਥੀਆਂ ਦਾ ਭਰਪੂਰ ਸਹਿਯੋਗ ਪ੍ਰਾਪਤ ਹੁੰਦਾ ਹੈ। ਸੰਸਦ ਮੈਂਬਰ ਡਾ. ਚੱਬੇਵਾਲ ਨੇ ਗੁਰਦੀਪ ਸਿੰਘ ਕੰਗ ਦੇ ਸਮਾਜ ਸੇਵਾ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਵਿੱਚ ਇੱਕ ਸੰਸਥਾ ਵਾਂਗ ਸਮਾਜ ਦੀ ਸੇਵਾ ਕਰ ਰਹੇ ਹਨ, ਜੋ ਕਿ ਦੂਜਿਆਂ ਲਈ ਵੀ ਪ੍ਰੇਰਨਾਦਾਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਲਾਇਨ ਕੰਗ ਦੇ ਸੱਦੇ ’ਤੇ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਹਰ ਸੰਭਵ ਯਤਨ ਕਰਨਗੇ। ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ ਅਤੇ ਹੋਰ ਪਤਵੰਤਿਆਂ ਨੂੰ ਗੁਰਦੀਪ ਸਿੰਘ ਕੰਗ ਵੱਲੋਂ ਸਿਰੋਪੇ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਲਾਇਨ ਸੰਜੀਵ ਲਾਂਬਾ, ਨਵੀਨ ਉੱਪਲ, ਸੁਖਜੀਵਨ ਸਿੰਘ, ਰਵੀ ਕੁਮਾਰ, ਵਿਪਨ ਸ਼ਰਮਾ, ਅਨੂਪ ਦੁੱਗਲ ਆਦਿ ਵੀ ਮੌਜੂਦ ਸਨ।
ਤਸਵੀਰ ਸਮੇਤ।
ਲੋਕਸਭਾ ਹਲਕਾ ਹੁਸ਼ਿਆਰਪੁਰ ਦੇ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ ਦਾ ਅੱਜ ਸੈਂਟ੍ਰਲ ਟਾਊਨ ਟਾਊਨ ਸਥਿਤ ਕੰਗ ਇੰਟਰਪ੍ਰਾਈਜਿਜ ਵਿਖੇ ਪਹੁੰਚਣ ‘ਤੇ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ, ਮੇਅਰ ਰਾਮਪਾਲ ਉੱਪਲ, ਆਪ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਆਪ ਆਗੂ ਗੁਰਦੀਪ ਦੀਪਾ ਅਤੇ ਜਸਪਾਲ ਸਿੰਘ ਵੀ ਸਨ। ਲਾਇਨ ਗੁਰਦੀਪ ਸਿੰਘ ਕੰਗ, ਜੋ ਕਿ ਐਂਟੀ ਕਰੱਪਸ਼ਨ ਫਾਊਂਡੇਸ਼ਨ ਆਫ਼ ਇੰਡੀਆ ਦੇ ਸਟੇਟ ਡਾਇਰੈਕਟਰ ਵੀ ਹਨ, ਉਹਨਾਂ ਨੇ ਮੈਂਬਰ ਪਾਰਲੀਮੈਂਟ ਡਾ. ਚੱਬੇਵਾਲ ਨੂੰ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਅਤੇ ਦੱਸਿਆ ਕਿ ਉਹ ਜਿੱਥੇ ਐਂਟੀ ਕਰੱਪਸ਼ਨ ਫਾਊਂਡੇਸ਼ਨ ਨਾਲ ਜੁੜ ਕੇ ਸਮਾਜ ਨੂੰ ਭ੍ਰਿਸ਼ਟਾਚਾਰ ਤੋਂ ਬਚਾਅ ਪ੍ਰਤੀ ਜਾਗਰੂਕ ਕਰਦੇ ਹਨ, ਉੱਥੇ ਹੀ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਪਲੇਟਫਾਰਮ ਰਾਹੀਂ ਹਰ ਮਹੀਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਂਦਾ ਹੈ। ਇਸ ਤੋਂ ਇਲਾਵਾ, ਲੋੜਵੰਦ ਮਰੀਜ਼ਾਂ ਨੂੰ ਦਵਾਈਆਂ, ਸਰਕਾਰੀ ਹਸਪਤਾਲਾਂ ਵਿੱਚ ਦਾਖਲ ਮਰੀਜਾਂ ਨੂੰ ਦੁੱਧ, ਫਲ ਆਦਿ ਵੰਡਣ ਦੇ ਨਾਲ-ਨਾਲ, ਲਾਇਨਜ਼ ਕਲੱਬਾਂ ਦੀ ਮਦਦ ਨਾਲ ਰੁੱਖ ਲਗਾ ਕੇ ਲੋਕਾਂ ਨੂੰ ਵਾਤਾਵਰਣ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ। ਇੰਨਾ ਹੀ ਨਹੀਂ, ਸਗੋਂ ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਪ੍ਰਧਾਨ ਹੋਣ ਦੇ ਨਾਤੇ ਵੀ ਉਹ ਕਈ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਕਰਦੇ ਹਨ। ਜਿਸ ਵਿੱਚ ਉਨ੍ਹਾਂ ਨੂੰ ਸੰਮਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ ਅਤੇ ਹੋਰ ਸਾਥੀਆਂ ਦਾ ਭਰਪੂਰ ਸਹਿਯੋਗ ਪ੍ਰਾਪਤ ਹੁੰਦਾ ਹੈ। ਸੰਸਦ ਮੈਂਬਰ ਡਾ. ਚੱਬੇਵਾਲ ਨੇ ਗੁਰਦੀਪ ਸਿੰਘ ਕੰਗ ਦੇ ਸਮਾਜ ਸੇਵਾ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਵਿੱਚ ਇੱਕ ਸੰਸਥਾ ਵਾਂਗ ਸਮਾਜ ਦੀ ਸੇਵਾ ਕਰ ਰਹੇ ਹਨ, ਜੋ ਕਿ ਦੂਜਿਆਂ ਲਈ ਵੀ ਪ੍ਰੇਰਨਾਦਾਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਲਾਇਨ ਕੰਗ ਦੇ ਸੱਦੇ ’ਤੇ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਹਰ ਸੰਭਵ ਯਤਨ ਕਰਨਗੇ। ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ ਅਤੇ ਹੋਰ ਪਤਵੰਤਿਆਂ ਨੂੰ ਗੁਰਦੀਪ ਸਿੰਘ ਕੰਗ ਵੱਲੋਂ ਸਿਰੋਪੇ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਲਾਇਨ ਸੰਜੀਵ ਲਾਂਬਾ, ਨਵੀਨ ਉੱਪਲ, ਸੁਖਜੀਵਨ ਸਿੰਘ, ਰਵੀ ਕੁਮਾਰ, ਵਿਪਨ ਸ਼ਰਮਾ, ਅਨੂਪ ਦੁੱਗਲ ਆਦਿ ਵੀ ਮੌਜੂਦ ਸਨ।ਤਸਵੀਰ ਸਮੇਤ।
—