ਸਥਾਨਕ ਖਬਰ

ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ਵਿਖੇ ਕਰਵਾਇਆ 166ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ

* ਸਮਾਜ ਸੇਵਕ ਮਨੀਸ਼ ਕਨੌਜੀਆ ਨੇ ਕਰਵਾਈ ਆਰੰਭਤਾ

ਫਗਵਾੜਾ 9 ਸਤੰਬਰ (  ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)       ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਸ. ਅਜੀਤ ਸਿੰਘ ਢਿੱਲੋਂ ਦੀ ਯਾਦ ਵਿਚ 166ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਪ੍ਰਦੇਸ਼ ਧਾਰਮਿਕ ਕਮੇਟੀ ਦੇ ਪ੍ਰਧਾਨ ਮਨੀਸ਼ ਕਨੌਜੀਆ ਨੇ ਸ਼ਿਰਕਤ ਕੀਤੀ। ਉਹਨਾਂ ਨੇ 20 ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਰਾਸ਼ਨ ਦੀ ਵੰਡ ਕੀਤੀ ਅਤੇ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਅਤੇ ਜਨਰਲ ਸਕੱਤਰ ਸੁਰਿੰਦਰ ਪਾਲ ਨੇ ਪਤਵੰਤਿਆਂ ਨੂੰ ਜੀ ਆਇਆਂ ਆਖਿਆ। ਸਮਾਗਮ ਦੇ ਪ੍ਰਬੰਧਕ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਹ ਸੇਵਾ ਪਿਛਲੇ ਕਰੀਬ 15 ਸਾਲਾਂ ਤੋਂ ਨਿਰੰਤਰ ਜਾਰੀ ਹੈ। ਜਿਸ ਵਿੱਚ ਸਵ. ਅਜੀਤ ਸਿੰਘ ਢਿੱਲੋਂ ਦੇ ਪਰਿਵਾਰ ਦਾ ਵੱਡਮੁੱਲਾ ਯੋਗਦਾਨ ਮਿਲਦਾ ਹੈ। ਜੋ ਆਪਣੇ ਜੀਵਨ ਕਾਲ ਦੌਰਾਨ ਸਮਾਜ ਸੇਵਾ ਨੂੰ ਸਮਰਪਿਤ ਰਹੇ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਪ੍ਰੇਮ ਨਗਰ ਮੁਹੱਲੇ ਦੇ ਵਿਕਾਸ ਵਿਚ ਵੀ ਉਹਨਾਂ ਨੇ ਹਮੇਸ਼ਾ ਵੱਧ-ਚੜ੍ਹ ਕੇ ਯਤਨ ਕੀਤੇ। ਇਸ ਮੌਕੇ ਪੰਕਜ ਰਾਵਤ, ਰਾਜਕੁਮਾਰ ਕਨੌਜੀਆ, ਬਲਦੇਵ ਸ਼ਰਮਾ, ਰਮੇਸ਼ ਬਹਿਲ, ਰਾਜ ਕੁਮਾਰ, ਬਿ੍ਰਜ ਭੂਸ਼ਣ, ਬਿ੍ਰਜ ਮੋਹਨ ਪੁਰੀ, ਨਰਿੰਦਰ ਪਾਸੀ, ਮੋਹਨ ਲਾਲ ਤਨੇਜਾ, ਸੁਰਿੰਦਰ ਪਾਲ ਆਦਿ ਹਾਜਰ ਸਨ।
ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Back to top button