ਸਥਾਨਕ ਖਬਰ

ਸੂਦ ਜਠੇਰੇ ਪਿੰਡ ਕੁੱਕੜਾਂ ਵਿਖੇ ਬਾਬਾ ਜੀ ਦਾ ਭੰਡਾਰਾ ਮਿਤੀ 22 ਅਕਤੂਬਰ ਦਿਨ ਬੁੱਧਵਾਰ ਨੂੰ ਅਤੁੱਟ ਵਰਤੇਗਾ – ਸੂਦ ਵਿਰਕ

ਸੂਦ ਜਠੇਰੇ ਪਿੰਡ ਕੁੱਕੜਾਂ ਵਿਖੇ ਬਾਬਾ ਜੀ ਦਾ ਭੰਡਾਰਾ ਮਿਤੀ 22 ਅਕਤੂਬਰ ਦਿਨ ਬੁੱਧਵਾਰ ਨੂੰ ਅਤੁੱਟ ਵਰਤੇਗਾ - ਸੂਦ ਵਿਰਕ

ਫਗਵਾੜਾ- 06 ਅਕਤੂਬਰ (ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ) ਸੂਦ ਜਠੇਰੇ ਪਿੰਡ ਕੁੱਕੜਾਂ ਤਹਿਸੀਲ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਿਖੇ ਮਿਤੀ 05 ਅਕਤੂਬਰ ਦਿਨ ਐਤਵਾਰ ਸਵੇਰੇ 11:00 ਵਜੇ ਸੂਦ ਜਠੇਰੇ ਪ੍ਰਬੰਧਕ ਕਮੇਟੀ ਰਜਿ: ਪਿੰਡ ਕੁੱਕੜਾਂ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਦੀ ਜਾਣਕਾਰੀ ਦਿੰਦੇ ਸੇਵਾਦਾਰ ਮਹਿੰਦਰ ਸੂਦ ਵਿਰਕ ਨੇ ਦੱਸਿਆ ਕਿ ਮਿਤੀ 22 ਅਕਤੂਬਰ ਨੂੰ ਸ਼੍ਰੀ ਵਿਸ਼ਵਕਰਮਾ ਪੂਜਾ ਵਾਲੇ ਦਿਨ ਬੜੀ ਸ਼ਰਧਾ ਭਾਵਨਾ ਨਾਲ ਬਾਬਾ ਜੀ ਦਾ ਭੰਡਾਰਾ ਅਤੁੱਟ ਵਰਤਾਇਆ ਜਾਵੇਗਾ। ਸੂਦ ਜਠੇਰੇ ਪ੍ਰਬੰਧਕ ਕਮੇਟੀ ਰਜਿ: ਪਿੰਡ ਕੁੱਕੜਾਂ ਦੇ ਸਮੂਹ ਮੈਂਬਰ ਸਹਿਬਾਨ ਨੇ ਬੇਨਤੀ ਕੀਤੀ ਕਿ ਇਸ ਸ਼ੁਭ ਮੌਕੇ ਸਮੂਹ ਇਲਾਕੇ ਦੀਆਂ ਸੰਗਤਾਂ ਅਤੇ ਸੂਦ ਪਰਿਵਾਰ ਦੀਆਂ ਸੰਗਤਾਂ ਦਰਬਾਰ ਵਿਖੇ ਹੁੰਮ ਹੁੰਮਾਂ ਕੇ ਪਹੁੰਚਣ ਅਤੇ ਦਰਬਾਰ ਤੋਂ ਬਖਸ਼ਿਸ਼ਾਂ ਪ੍ਰਾਪਤ ਕਰਕੇ ਆਪਣਾ ਜੀਵਨ ਸਫ਼ਲਾ ਕਰਨ।

Related Articles

Leave a Reply

Your email address will not be published. Required fields are marked *

Back to top button