ਸਥਾਨਕ ਖਬਰ

ਹਾਕੀ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਅਤੇ ਹਲਕਾ ਇੰਚਾਰਜ ਹਰਜੀ ਮਾਨ ਨੇ ਸਰਬ ਨੌਜਵਾਨ ਸਭਾ ਦੇ ਵੋਕੇਸ਼ਨਲ ਟਰੇਨਿੰਗ ਸੈਂਟਰ ਦਾ ਕੀਤਾ ਦੌਰਾ

ਸਪੋਰਟਸ ਅਕੈਡਮੀ ਖੋਲ੍ਹਣ ‘ਚ ਕਰਾਂਗੇ ਸਹਿਯੋਗ - ਸੁਰਿੰਦਰ ਸਿੰਘ ਸੋਢੀ * ਟ੍ਰੇਨਿੰਗ ਸੈਂਟਰ ਨੇ ਲੜਕੀਆਂ ‘ਚ ਜਗਾਈ ਉਮੀਦ ਦੀ ਕਿਰਨ - ਹਰਜੀ ਮਾਨ

ਫਗਵਾੜਾ 8 ਅਪ੍ਰੈਲ (               )  ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਵੱਲੋਂ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਸਕੀਮ ਨੰਬਰ 3, ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਚਲਾਏ ਜਾ ਰਹੇ ਵੋਕੇਸ਼ਨਲ ਟਰੇਨਿੰਗ ਸੈਂਟਰ ਦਾ ਦੌਰਾ ਕਰਨ ਲਈ ਅੱਜ ਹਾਕੀ ਓਲੰਪੀਅਨ ਅਤੇ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਦੇ ਪੰਜਾਬ ਪ੍ਰਧਾਨ ਸੁਰਿੰਦਰ ਸਿੰਘ ਸੋਢੀ ਪਹੁੰਚੇ। ਉਹਨਾਂ ਦੇ ਨਾਲ ਆਪ ਪਾਰਟੀ ਦੇ ਸੂਬਾ ਸਪੋਕਸ ਪਰਸਨ ਅਤੇ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ, ਜਿਲ੍ਹਾ ਸਕੱਤਰ ਸੰਤੋਸ਼ ਕੁਮਾਰ ਗੋਗੀ, ਗੁਰਦੀਪ ਦੀਪਾ ਸੰਗਠਨ ਮੰਤਰੀ ਅਤੇ ਐਨ.ਆਰ.ਆਈ. ਤੀਰਥ ਸਿੰਘ ਯੂ.ਐੱਸ.ਏ. ਨੇ ਵੀ ਵਿਸ਼ੇਸ਼ ਤੌਰ ’ਤੇ ਹਾਜਰੀ ਲਗਵਾਈ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸੈਂਟਰ ਸਟਾਫ ਅਤੇ ਸਿੱਖਿਆਰਥਣਾਂ ਵਲੋਂ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸੁਰਿੰਦਰ ਸਿੰਘ ਸੋਢੀ, ਹਰਜੀ ਮਾਨ ਅਤੇ ਹੋਰਨਾਂ ਪਤਵੰਤਿਆਂ ਨੇ ਸੈਂਟਰ ਵਿੱਚ ਸਿਖਲਾਈ ਪ੍ਰਾਪਤ ਕਰ ਰਹੀਆਂ ਲੜਕੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਚਲਾਏ ਜਾ ਰਹੇ ਵੱਖ-ਵੱਖ ਕਿੱਤਾ-ਮੁਖੀ ਕੋਰਸਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਹਾਕੀ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਨੇ ਸੈਂਟਰ ਵਿੱਚ ਚੱਲ ਰਹੇ ਕੋਰਸਾਂ ਅਤੇ ਸਭਾ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਲੜਕੀਆਂ ਨੂੰ ਆਤਮ-ਨਿਰਭਰ ਬਣਾਉਂਦੇ ਹਨ, ਸਗੋਂ ਸਮਾਜ ਵਿੱਚ ਇੱਕ ਸਕਾਰਾਤਮਕ ਬਦਲਾਅ ਦਾ ਰਾਹ ਵੀ ਖੋਲ੍ਹਦੇ ਹਨ। ਉਹਨਾਂ ਨੇ ਕਿਹਾ ਕਿ ਸਰਬ ਨੌਜਵਾਨ ਸਭਾ ਰਜਿ. ਫ਼ਗਵਾੜਾ ਵੱਲੋਂ ਕੀਤਾ ਜਾ ਰਿਹਾ ਇਹ ਸਮਾਜ ਸੇਵਾ ਦਾ ਉਪਰਾਲਾ ਅਤੇ ਖ਼ਾਸ ਕਰਕੇ ਲੜਕੀਆਂ ਨੂੰ ਕਿੱਤਾ-ਮੁਖੀ ਸਿੱਖਿਆ ਦੇ ਕੇ ਆਤਮਨਿਰਭਰ ਬਣਾਉਣ ਦਾ ਕੰਮ ਬਹੁਤ ਹੀ ਸ਼ਲਾਘਾਯੋਗ ਹੈ। ਅਜੋਕੇ ਸਮੇਂ ਵਿੱਚ ਅਜਿਹੇ ਕੇਂਦਰਾਂ ਦੀ ਬਹੁਤ ਲੋੜ ਹੈ, ਜਿੱਥੇ ਨੌਜਵਾਨ ਪੀੜ੍ਹੀ ਨੂੰ ਹੁਨਰ ਅਤੇ ਰੋਜ਼ਗਾਰ ਨਾਲ ਜੋੜਿਆ ਜਾ ਸਕੇ। ਉਹਨਾਂ ਨੇ ਸਰਬ ਨੌਜਵਾਨ ਸਭਾ ਵੱਲੋਂ ਸ਼ੁਰੂ ਕੀਤੀ ਜਾ ਰਹੀ ਐਸ.ਐਨ.ਐਸ. ਸਪੋਰਟਸ ਅਕੈਡਮੀ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਇਹ ਅਕੈਡਮੀ ਵੱਡੀ ਭੂਮਿਕਾ ਨਿਭਾਏਗੀ। ਹਲਕਾ ਇੰਚਾਰਜ ਹਰਜੀ ਮਾਨ ਨੇ ਕਿਹਾ ਕਿ ਸੈਂਟਰ ਵਿੱਚ ਚਲ ਰਹੇ ਕੋਰਸਾਂ ਨੇ ਕਈ ਲੜਕੀਆਂ ਦੀ ਜ਼ਿੰਦਗੀ ਵਿੱਚ ਨਵੀਂ ਉਮੀਦ ਜਗਾਈ ਹੈ। ਫਗਵਾੜਾ ਵਿੱਚ ਸਰਬ ਨੌਜਵਾਨ ਸਭਾ ਵੱਲੋਂ ਸਮਾਜ ਹਿੱਤ ਵਿੱਚ ਕੀਤੇ ਜਾ ਰਹੇ ਕੰਮ ਪ੍ਰੇਰਣਾਦਾਇਕ ਹਨ। ਵੋਕੇਸ਼ਨਲ ਟਰੇਨਿੰਗ ਸੈਂਟਰ ਰਾਹੀਂ ਲੜਕੀਆਂ ਨੂੰ ਸਿੱਖਿਆ, ਹੁਨਰ ਅਤੇ ਆਤਮ-ਵਿਸ਼ਵਾਸ ਮਿਲ ਰਿਹਾ ਹੈ। ਇਹ ਸੱਚਮੁਚ ਇਕ ਮਿਸਾਲੀ ਯਤਨ ਹੈ। ਉਨ੍ਹਾਂ ਕਿਹਾ ਕਿ ਐੱਸ.ਐੱਨ.ਐੱਸ. ਸਪੋਰਟਸ ਅਕੈਡਮੀ ਦੀ ਸ਼ੁਰੂਆਤ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਨੌਜਵਾਨਾਂ ਨੂੰ ਨਵੀਂ ਦਿਸ਼ਾ ਮਿਲੇਗੀ। ਸੰਤੋਸ਼ ਕੁਮਾਰ ਗੋਗੀ ਅਤੇ ਗੁਰਦੀਪ ਦੀਪਾ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਸਿੱਖਿਆ ਅਤੇ ਹੁਨਰ-ਵਿਕਾਸ ਸਭ ਤੋਂ ਵੱਡੇ ਹਥਿਆਰ ਹਨ। ਇਸ ਉਪਰਾਲੇ ਲਈ ਸਭਾ ਵਧਾਈ ਦੀ ਪਾਤਰ ਹੈ। ਉਹਨਾਂ ਨੇ ਇਹ ਭਰੋਸਾ ਵੀ ਦਿੱਤਾ ਕਿ ਸਭਾ ਦਾ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ। ਸਰਬ ਨੌਜਵਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਵੱਲੋਂ ਜਲਦ ਹੀ ਸ਼ੁਰੂ ਕੀਤੀ ਜਾ ਰਹੀ ਐੱਸ.ਐੱਨ.ਐੱਸ. ਸਪੋਰਟਸ ਅਕੈਡਮੀ ਸਬੰਧੀ ਆਪ ਪਾਰਟੀ ਦੇ ਆਗੂਆਂ ਅਤੇ ਐਨ.ਆਰ.ਆਈ. ਤੀਰਥ ਸਿੰਘ ਯੂ.ਐਸ.ਏ. ਦੇ ਨਾਲ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਸਭਾ ਵਲੋਂ ਹਾਕੀ ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਹਲਕਾ ਇੰਚਾਰਜ ਹਰਜੀ ਮਾਨ ਅਤੇ ਹੋਰਨਾਂ ਪਤਵੰਤਿਆਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਰਵਿੰਦਰ ਸਿੰਘ ਰਾਏ, ਹਰਜਿੰਦਰ ਗੋਗਨਾ, ਨਰਿੰਦਰ ਸਿੰਘ ਸੈਣੀ, ਨਵਨੀਤ ਉੱਪਲ, ਰਣਜੀਤ ਸਿੰਘ ਬੇਦੀ, ਗੁਲਸ਼ਨ ਕਪੂਰ, ਜਗਜੀਤ ਸੇਠ, ਅਮਰਿੰਦਰ ਸਿੰਘ ਬਲਾਕ ਪ੍ਰਧਾਨ, ਰਵੀ ਸਿੱਧੂ ਐੱਮ.ਸੀ., ਇੰਦਰਜੀਤ ਐੱਮ.ਸੀ., ਤਰਨ ਗਿੱਲ, ਸੈਂਟਰ ਸਟਾਫ ਮੈਡਮ ਸੁਖਪ੍ਰੀਤ ਕੌਰ, ਮੈਡਮ ਆਸ਼ੂ ਬੱਗਾ, ਮੈਡਮ ਗੁਰਜੀਤ ਕੌਰ, ਮੈਡਮ ਨਵਜੋਤ ਕੌਰ, ਮੈਡਮ ਖੁਸ਼ੀ ਰਾਣਾ, ਸਿਖਲਾਈ ਲੈ ਰਹੀਆਂ ਵਿਦਿਆਰਥਣਾਂ ਕੋਮਲਪ੍ਰੀਤ, ਮੋਨਿਕਾ, ਰਜਨੀ, ਅਨੁਰਾਧਾ, ਤਾਨੀਆ, ਅਰਾਧਨਾ, ਦਿਵਿਆ, ਗੋਮਤੀ, ਅਮਨਜੋਤ, ਸੁਖਮਨ, ਰੁਪਿੰਦਰ, ਜਾਚਨਾ, ਭਾਰਤੀ, ਸਿਮਰਨ, ਮਾਲਤੀ, ਪ੍ਰੀਤੀ, ਪ੍ਰਾਚੀ, ਸੁਨੀਤਾ, ਅਨਾਮਿਕਾ, ਗੁਰਚਰਨ, ਪਾਇਲ, ਮਨੀਸ਼ਾ, ਅਨਮੋਲ, ਅਮਨਦੀਪ, ਮੁਸਕਾਨ, ਨਵਨੀਤ, ਜੈਸਮੀਨ, ਪ੍ਰੀਆ ਹਾਜ਼ਰ ਸਨ।
ਤਸਵੀਰ – ਸਰਬ ਨੌਜਵਾਨ ਸਭਾ ਵਲੋਂ ਵੋਕੇਸ਼ਨਲ ਟਰੇਨਿੰਗ ਸੈਂਟਰ ਪਹੁੰਚੇ ਹਾਕੀ ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਹਲਕਾ ਇੰਚਾਰਜ ਹਰਜੀ ਮਾਨ ਅਤੇ ਹੋਰਨਾਂ ਨੂੰ ਸਨਮਾਨਤ ਕਰਦੇ ਹੋਏ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਹੋਰ।

Related Articles

Leave a Reply

Your email address will not be published. Required fields are marked *

Back to top button