ਪ੍ਰਮੁੱਖ ਖਬਰਾਂ

ਡਾ. ਗੁਰਦੇਵ ਸਿੰਘ ਰੰਧਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਨਿਯੁਕਤ

ਫਗਵਾੜਾ :(ਸੁਸ਼ੀਲ ਸ਼ਰਮਾ /ਨਵੋਦਿਤ ਸ਼ਰਮਾ )

ਡਾ. ਗੁਰਦੇਵ ਸਿੰਘ ਰੰਧਾਵਾ, ਪ੍ਰਿੰਸੀਪਲ – ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ, ਫਗਵਾੜਾ  ਅਤੇ ਪ੍ਰਧਾਨ ਪ੍ਰਿੰਸੀਪਲਜ਼ ਐਸੋਸੀਏਸ਼ਨ, ਪੰਜਾਬ (ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ) ਅਤੇ ਇਸਦੇ ਨਾਲ ਹੀ ਉਹ  ਯੂਨੀਵਰਸਿਟੀ ਦੀ ਸੈਨੇਟ ਦੇ ਮੈਂਬਰ ਵੀ ਹਨ, ਦੇ  ਉੱਚ-ਸਿੱਖਿਆ ਦੇ ਖੇਤਰ ਵਿੱਚ ਲੰਬੇ ਅਤੇ ਮਹੱਤਵਪੂਰਨ ਯੋਗਦਾਨ ਅਤੇ ਉੱਚ-ਅਹੁਦਿਆਂ ‘ਤੇ ਉਨ੍ਹਾਂ ਦੀ ਕਾਰਜਕੁਸ਼ਲਤਾ ਨੂੰ ਦੇਖਦੇ ਹੋਏ, ਉਨ੍ਹਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੀ ਸਰਬ-ਉੱਚ ਬਾਡੀ ਯੂਨੀਵਰਸਿਟੀ ਦੀ ‘ਸਿੰਡੀਕੇਟ’  ਦਾ ਮੈਂਬਰ ਨਿਯੁਕਤ ਗਿਆ ਹੈ। ਇਸ ਮੌਕੇ ਡਾ. ਗੁਰਦੇਵ ਸਿੰਘ ਰੰਧਾਵਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਹੁਰਾਂ ਦਾ ਹਾਰਦਕਿ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਹਿੱਤ ਉੱਚ-ਵਿੱਦਿਆ ਦੇ ਖੇਤਰ ਵਿੱਚ ਮਿਆਰੀ ਪਸਾਰ ਲਈ ਹਰ ਤਰ੍ਹਾਂ ਦਾ ਸਹਿਯੋਗ ਅਤੇ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ। ਨਾਲ ਹੀ ਉਨ੍ਹਾਂ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕਰਮਜੀਤ ਸਿੰਘ ਚਾਹਲ, ਡਾ. ਐੱਚ. ਐੱਸ. ਸੈਣੀ – ਡੀਨ, ਅਕਾਦਮਿਕ ਅਫੇਅਰਸ ਅਤੇ ਪ੍ਰੋ. ਸਰੋਜ ਅਰੋੜਾ – ਡੀਨ, ਕਾਲਜ ਵਿਕਾਸ ਕੌਂਸਲ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਇੱਥੇ ਇਹ ਵੀ  ਜ਼ਿਕਰ ਯੋਗ ਏ ਕਿ ਕੁਝ ਦਿਨ ਪਹਿਲਾਂ ਪ੍ਰਿੰਸੀਪਲ ਡਾ. ਗੁਰਦੇਵ ਸਿੰਘ ਰੰਧਾਵਾ ਹੁਰਾਂ ਨੂੰ ਯੂਨੀਵਰਸਿਟੀ ਦੇ ‘ਰਿਸਰਚ ਡਿਗਰੀ ਬੋਰਡ’ ਦਾ ਮੈਂਬਰ ਵੀ ਨਿਯੁਕਤ ਕੀਤਾ ਗਿਆ ਹੈ।
    ਡਾ. ਗੁਰਦੇਵ ਸਿੰਘ ਰੰਧਾਵਾ ਹੁਰਾਂ ਨੁੰ ਇਸ ਮੌਕੇ ’ਤੇ ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਜਤਿੰਦਰਪਾਲ ਸਿੰਘ ਪਲਾਹੀ ਅਤੇ ਸਮੂਹ ਕਾਲਜ ਸਟਾਫ਼ ਨੇ ਇਸ ਉਪਲਬਧੀ ’ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰੰਧਾਵਾ ਨੇ ਇਸ ਮੌਕੇ ਆਪਣੀ ਪੂਰੀ ਲਗਨ ਅਤੇ ਮਿਹਨਤ ਨਾਲ ਉੱਚ-ਸਿੱਖਿਆ ਵਾਸਤੇ ਹਰ ਸੰਭਵ ਕੋਸ਼ਿਸ਼ ਅਤੇ ਯੋਗਦਾਨ ਦੀ ਦ੍ਰਿੜਤਾ ਪ੍ਰਗਟ ਕੀਤੀ।

Related Articles

Leave a Reply

Your email address will not be published. Required fields are marked *

Back to top button