ਸਥਾਨਕ ਖਬਰ

ਖਾਣ-ਪੀਣ ਦੀਆਂ ਮਿਲਾਵਟੀ ਚੀਜ਼ਾਂ ਦੀ ਵਿਕਰੀ ਨਾਲ ਹੋ ਰਿਹਾ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ – ਗੁਰਦੀਪ ਸਿੰਘ ਕੰਗ

ਲੋਕਾਂ ਨੂੰ ਜਾਗਰੁਕ ਕਰਨ ਲਈ ਮੁਹਿਮ ਆਰੰਭਣ ਸਬੰਧੀ ਕੀਤੀਆਂ ਵਿਚਾਰਾਂ

ਫਗਵਾੜਾ 22 ਮਈ (             ) ਹਿਊਮਨ ਰਾਈਟਸ ਕੌਂਸਲ ਆਫ ਇੰਡੀਆ ਦੇ ਅਹੁਦੇਦਾਰਾਂ ਦੀ ਮੀਟਿੰਗ ਸਟੇਟ ਸਕੱਤਰ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਕੰਗ ਇੰਟਰਪ੍ਰਾਈਜਿਜ ਸੈਂਟਰਲ ਟਾਊਨ ਫਗਵਾੜਾ ਵਿਖੇ ਹੋਈ। ਮੀਟਿੰਗ ਦੌਰਾਨ ਖਾਣ-ਪੀਣ ਦੀਆਂ ਮਿਲਾਵਟੀ ਚੀਜਾਂ ਦੀ ਹੋ ਰਹੀ ਵਿਕਰੀ ਬਾਰੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਸਟੇਟ ਸਕੱਤਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਅੱਜ ਦੀ ਮੀਟਿੰਗ ‘ਚ ਆਮ ਲੋਕਾਂ ਨੂੰ ਨਕਲੀ ਸੜਕਾਂ ਦੇ ਕਿਨਾਰੇ ਫੜੀਆਂ ਲਗਾ ਕੇ ਗੁੜ, ਸ਼ਹਿਦ ਅਤੇ ਹੋਰ ਖਾਣ-ਪੀਣ ਦੀਆਂ ਵਸਤੂਆਂ ‘ਚ ਮਿਲਾਵਟ ਤੋਂ ਸੁਚੇਤ ਕਰਨ ਸਬੰਧੀ ਮੁਹਿਮ ਸ਼ੁਰੂ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਮਿਲਾਵਟੀ ਚੀਜਾਂ ਦੀ ਵਿਕਰੀ ਆਮ ਲੋਕਾਂ ਦੀ ਸਿਹਤ ਨਾਲ ਖੁੱਲਆਮ ਖਿਲਵਾੜ ਹੈ, ਜਿਸ ਤੇ ਸਖਤੀ ਦੇ ਨਾਲ ਰੋਕ ਲਗਾਉਣ ਲਈ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਬਾਜਾਰ ਵਿੱਚ ਪਨੀਰ, ਦੁੱਧ, ਖੋਆ ਤੋਂ ਲੈ ਕੇ ਮਸਾਲਿਆਂ ਅਤੇ ਰੋਜ਼ਾਨਾ ਵਰਤੋਂ ਵਾਲੀਆਂ ਖਾਣ-ਪੀਣ ਦੀਆਂ ਵਸਤੂਆਂ ਵਿੱਚ ਵੱਡੇ ਪੱਧਰ ‘ਤੇ ਮਿਲਾਵਟ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਹਨਾਂ ਕਿਹਾ ਕਿ ਤਿਉਹਾਰਾਂ ਅਤੇ ਵਿਆਹਾਂ ਦੇ ਸੀਜ਼ਨ ਦੌਰਾਨ ਮਿਲਾਵਟੀ ਸਮਾਨ ਦੀ ਵਿਕਰੀ ਹੋਰ ਵੱਧ ਜਾਂਦੀ ਹੈ, ਜਿਸ ‘ਤੇ ਨਿਗਰਾਨੀ ਬਹੁਤ ਜ਼ਰੂਰੀ ਹੈ। ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਹਿਊਮਨ ਰਾਈਟਸ ਕੌਂਸਲ (ਇੰਡੀਆ) ਵੱਲੋਂ ਜਲਦ ਹੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਲੋਕਾਂ ਨੂੰ ਮਿਲਾਵਟੀ ਸਮਾਨ ਦੀ ਪਹਿਚਾਣ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਆਰ.ਟੀ.ਆਈ. ਸੈੱਲ ਪੰਜਾਬ ਦੇ ਪ੍ਰਧਾਨ ਅਸ਼ੋਕ ਟੂਰਾ ਸ਼ੋਕੀ, ਸਤਵਿੰਦਰ ਸਿੰਘ ਭੰਮਰਾ, ਗੁਲਸ਼ਨ ਸ਼ਰਮਾ ਲੱਕੀ, ਵੀ.ਪੀ. ਸਿੰਘ ਅਰੋੜਾ, ਵਿਜੇ ਅਰੋੜਾ, ਵਰੁਣ ਵਧਵਾ, ਮਨੀਸ਼ ਕਨੌਜੀਆ, ਵਿਨੇ ਕੁਮਾਰ ਬਿੱਟੂ, ਸ਼ਾਮ ਸੁੰਦਰ ਅਰੋੜਾ, ਰਵੀ ਪਹਿਲਵਾਨ, ਜਤਿੰਦਰ ਸ਼ਰਮਾ, ਚੇਤਨ ਅਰੋੜਾ ਆਦਿ ਹਾਜਰ ਸਨ।
ਤਸਵੀਰ – ਫਗਵਾੜਾ ਵਿਖੇ ਮੀਟਿੰਗ ਉਪਰੰਤ ਗੱਲਬਾਤ ਕਰਦੇ ਹੋਏ ਹਿਊਮਨ ਰਾਈਟਸ ਕੌਂਸਲ (ਇੰਡੀਆ) ਦੇ ਸਟੇਟ ਸਕੱਤਰ ਗੁਰਦੀਪ ਸਿੰਘ ਕੰਗ ਅਤੇ ਹੋਰ।

Related Articles

Leave a Reply

Your email address will not be published. Required fields are marked *

Back to top button